ਅੰਮ੍ਰਿਤਸਰ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਨਵੇਂ ਸਾਲ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਮੀਡਿਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਓਮੀਕ੍ਰੋਨ ਦੀ ਜੇ ਤੀਜੀ ਲਹਿਰ ਆਈ ਤਾਂ ਮੋਦੀ ਸਰਕਾਰ ਨੇ ਇਸ ਲਈ ਪੂਰੀਆਂ ਤਿਆਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਸਪਤਾਲਾਂ ਵਿਚ ਬੈੱਡ ਅਤੇ ਆਕਸੀਜਨ ਦੀ ਵੀ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਸਰਕਾਰ ਵੱਲੋਂ ਕੋਰੋਨਾ ਦੀ ਰੋਕਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
----------- Advertisement -----------
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Published on
----------- Advertisement -----------












