November 17, 2026, 5:42 am
----------- Advertisement -----------
HomeNewsBreaking Newsਐਸ.ਸੀ. ਭਾਈਚਾਰੇ ਦੇ ਹਰ ਬੱਚੇ ਦੀ ਚੰਗੀ ਸਿੱਖਿਆ ਦੀ ਗਰੰਟੀ ਮੇਰੀ ਹੈ:...

ਐਸ.ਸੀ. ਭਾਈਚਾਰੇ ਦੇ ਹਰ ਬੱਚੇ ਦੀ ਚੰਗੀ ਸਿੱਖਿਆ ਦੀ ਗਰੰਟੀ ਮੇਰੀ ਹੈ: ਕੇਜਰੀਵਾਲ

Published on

----------- Advertisement -----------
  • ਨਵੇਂ ਸਾਲ ਮੌਕੇ ਅਰਵਿੰਦ ਕੇਜਰੀਵਾਲ ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਹੋਏ ਨਤਮਸਤਕ
  • ਭਗਵਾਨ ਵਾਲਮੀਕਿ ਤਰੀਥ ਸਥਾਨ ਸ਼ਰਾਇਨ ਬੋਰਡ ਕਰਾਂਗੇ ਭੰਗ: ਅਰਵਿੰਦ ਕੇਜਰੀਵਾਲ
  • ਮਾਤਾ ਵੈਸ਼ਨੂੰ ਦੇਵੀ ਮੰਦਰ ਸਥਾਨ ‘ਤੇ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟਾਇਆ
  • ਐਸ.ਸੀ ਵਰਗ ਦੇ ਬੱਚਿਆਂ ਨੂੰ ਚੰਗੀ ਸਿੱਖਿਆ, ਕੱਚੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸੀਵਰੇਜ਼ ਸਾਫ਼ ਕਰਨ ਵਾਲਿਆਂ ਨੂੰ ਅਧੁਨਿਕ ਮਸ਼ੀਨਾਂ ਦੇਣ ਦਾ ਕੀਤਾ ਐਲਾਨ

ਸ੍ਰੀ ਅੰਮ੍ਰਿਤਸਰ , 1 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ”ਭਗਵਾਨ ਵਾਲਮੀਕਿ ਤੀਰਥ ਸਥਾਨ (ਸ੍ਰੀ ਅੰਮ੍ਰਿਤਸਰ) ਵਾਲਮੀਕਿ ਸਮਾਜ ਦਾ ਹੈ ਅਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਇਸ ਪਵਿੱਤਰ ਸਥਾਨ ਦਾ ਪ੍ਰਬੰਧ ਵਾਲਮੀਕਿ ਸਮਾਜ ਦੇ ਹਵਾਲੇ ਕੀਤਾ ਜਾਵੇਗਾ, ਤਾਂ ਜੋ ਪੂਰੀ ਰਹਿਤ ਮਰਿਆਦਾ ਮੁਤਾਬਕ ਇਸ ਇਤਿਹਾਸਕ ਸਥਾਨ ਦੀ ਸੇਵਾ ਸੰਭਾਲ ਹੋ ਸਕੇ। ਕੇਜਰੀਵਾਲ ਨੇ ਨਾਲ ਹੀ ਕਿਹਾ ਕਿ ਐਸ.ਸੀ ਵਰਗ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ, ਕੱਚੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸੀਵਰੇਜ਼ ਸਾਫ਼ ਕਰਨ ਵਾਲਿਆਂ ਨੂੰ ਅਧੁਨਿਕ ਮਸ਼ੀਨਾਂ ਦਿੱਤੀਆਂ ਜਾਣਗੀਆਂ।”

ਇਹ ਐਲਾਨ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਦੇ ਪਹਿਲੇ ਦਿਨ ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਮੱਥੇ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ। ਇਸ ਮੌਕੇ ਕੇਜਰੀਵਾਲ ਨੇ ਮਾਤਾ ਵੈਸ਼ਨੂੰ ਦੇਵੀ ਮੰਦਰ ਵਿੱਚ ਵਾਪਰੀ ਦੁੱਖਦਾਈ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਕੁੰਵਰ ਵਿਜੈ ਪ੍ਰਤਾਪ ਸਿੰਘ ‘ਆਪ’ ਸੁਪਰੀਮੋਂ ਦੇ ਨਾਲ ਸਨ।

ਕੇਜਰੀਵਾਲ ਸ਼ਨੀਵਾਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਾਨ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ। ਉਨਾਂ ਭਾਗਵਾਨ ਵਾਲਮੀਕਿ ਜੀ ਦੀ ਪ੍ਰਤਿਭਾ ‘ਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਅਤੇ ਪੰਜਾਬ ਸਮੇਤ ਦੇਸ਼ ਦੀ ਸੁੱਖ- ਸਮਰਿਧੀ ਲਈ ਬੇਨਤੀ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ”ਭਗਵਾਨ ਵਾਲਮੀਕਿ ਜੀ ਨੇ ਮਾਤਾ ਸੀਤਾ ਨੂੰ ਪੁੱਤਰੀ ਦੀ ਤਰਾਂ ਇੱਥੇ ਰੱਖਿਆ ਸੀ ਅਤੇ ਲਵ- ਕੁਸ਼ ਦਾ ਜਨਮ ਹੋਇਆ। ਭਗਵਾਨ ਵਾਲਮੀਕਿ ਜੀ ਨੇ ਲਵ- ਕੁਸ਼ ਨੂੰ ਚੰਗੀ ਸਿੱਖਿਆ ਦਿੱਤੀ ਸੀ। ਭਗਵਾਨ ਵਾਲਮੀਕਿ ਜੀ ਸਿੱਖਿਆ ਨੂੰ ਬਹੁਤ ਮਹੱਤਵ ਦਿੰਦੇ ਸਨ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੀ ਹਰ ਇੱਕ ਬੱਚੇ ਨੂੰ ਚੰਗੀ ਸਿੱਖਿਆ ਦੇਣ ‘ਤੇ ਜ਼ੋਰ ਦਿੰਦੇ ਸਨ। ਪਰ ਪਿੱਛਲੇ 70 ਸਾਲਾਂ ਵਿੱਚ ਬਾਬਾ ਸਾਹਿਬ ਦਾ ਇਹ ਸੁਫ਼ਨਾ ਪੂਰਾ ਨਹੀਂ ਹੋਇਆ। ਪਰ ਆਮ ਆਦਮੀ ਪਾਰਟੀ ਬਾਬਾ ਸਾਹਿਬ ਦਾ ਇਹ ਸੁਫ਼ਨਾ ਪੂਰਾ ਕਰੇਗੀ।”

ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਐਸ.ਸੀ ਵਰਗ ਦੇ ਇੱਕ- ਇੱਕ ਬੱਚੇ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਦੇਣ ਦੀ ਗਰੰਟੀ ਮੇਰੀ ਹੈ। ਜਿਹੋ- ਜਿਹੀ ਸਿੱਖਿਆ ਅਮੀਰਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਮਿਲਦੀ ਹੈ, ਉਹੋ ਜਿਹੀ ਸਿੱਖਿਆ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਬੱਚੇ ਨੂੰ ਦਿੱਤੀ ਜਾਵੇਗੀ।
ਵਾਲਮੀਕਿ ਸੰਤ ਸਮਾਜ ਦੀ ਮੰਗ ਨੂੰ ਮੰਨਦਿਆਂ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਪ੍ਰਬੰਧ ਲਈ ਬਣਾਇਆ ਗਿਆ ਸਰਕਾਰੀ ਸ਼ਰਾਇਨ ਬੋਰਡ ਭੰਗ ਕੀਤਾ ਜਾਵੇਗਾ ਅਤੇ ਇਸ ਸਥਾਨ ਦਾ ਪ੍ਰਬੰਧ ਸਮਾਜ ਦੀ ਕਮੇਟੀ ਹਵਾਲੇ ਕੀਤੇ ਜਾਵੇਗਾ।

ਪੰਜਾਬ ਦੇ ਸਫ਼ਾਈ ਕਰਮਚਾਰੀਆਂ ਬਾਰੇ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਦੇ ਸਫ਼ਾਈ ਕਰਮਚਾਰੀ ਕਠਿਨ ਪ੍ਰਸਥਿਤੀਆਂ ਵਿੱਚ ਕੰਮ ਕਰਦੇ ਹਨ ਅਤੇ ਉਨਾਂ ਦੀ ਨੌਕਰੀ ਵੀ ਕੱਚੀ ਹੈ। ਠੇਕੇਦਾਰ ਉਨਾਂ ਨੂੰ ਲੁੱਟਦੇ ਹਨ, ਪਰ ‘ਆਪ’ ਦੀ ਸਰਕਾਰ ਬਣਨ ‘ਤੇ ਸਾਰੇ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕੀਤਾ ਜਾਵੇਗਾ। ਉਨਾਂ ਐਲਾਨ ਕੀਤਾ ਕਿ ਗੰਦੇ ਨਾਲਿਆਂ (ਸੀਵਰੇਜ਼) ਦੀ ਸਫ਼ਾਈ ਕਰਦਿਆਂ ਕਈ ਵਾਰ ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਜਾਂਦੀ ਹੈ। ਅਜਿੀਆਂ ਦੁਰਘਟਨਾਵਾਂ ਨੂੰ ਰੋਕਣ ਲਈ ‘ਆਪ’ ਦੀ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਲਈ ਅਧੁਨਿਕ ਸਫ਼ਾਈ ਮਸ਼ੀਨਾਂ ਦਾ ਪ੍ਰਬੰਧ ਕਰੇਗੀ ਅਤੇ ਇਹ ਮਸ਼ੀਨਾਂ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ ਜਾਣਗੀਆਂ। ਇਸ ਨਾਲ ਜਿੱਥੇ ਗੰਦੇ ਨਾਲਿਆਂ ਦੀ ਸਫ਼ਾਈ ਕਰਨ ਵਿੱਚ ਅਸਾਨੀ ਹੋਵੇਗੀ, ਉਥੇ ਹੀ ਸਫ਼ਾਈ ਕਰਮਚਾਰੀ ਆਪਣਾ ਬਿਜਨੈਸ਼ ਸ਼ੁਰੂ ਕਰ ਸਕਣਗੇ ਅਤੇ ਉਨਾਂ ਨੂੰ ਇੱਜਤ ਤੇ ਬਰਾਬਰੀ ਦਾ ਹੱਕ ਮਿਲੇਗਾ।
ਇਸ ਮੌਕੇ ਦਿੱਲੀ ਤੋਂ ਵਿਧਾਇਕ ਅਜੈ ਦੱਤ, ਜੀਵਨਜੋਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ, ਬਲਦੇਵ ਸਿੰਘ ਮਿਆਦੀਆਂ, ਓਮ ਪ੍ਰਕਾਸ਼ ਗੱਬਰ, ਡਾ. ਜਸਵੀਰ ਸਿੰਘ ਸੰਧੂ ਵੀ ਪਹੁੰਚੇ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...