ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਇਸ ਦੌਰਾਨ ਰਾਮ ਰਹੀਮ ਯੂਪੀ ਦੇ ਬਰਨਾਵਾ ਆਸ਼ਰਮ ‘ਚ 40 ਦਿਨਾਂ ਤੱਕ ਰਹੇਗਾ। ਰਾਮ ਰਹੀਮ ਨੂੰ ਇਸ ਤੋਂ ਪਹਿਲਾਂ ਪਿਛਲੇ ਸਾਲ 2022 ਵਿੱਚ ਤਿੰਨ ਵਾਰ ਪੈਰੋਲ ਮਿਲੀ ਸੀ ਅਤੇ ਉਹ 91 ਦਿਨਾਂ ਲਈ ਜੇਲ੍ਹ ਤੋਂ ਬਾਹਰ ਰਿਹਾ ਸੀ।
ਦੱਸ ਦਈਏ ਕਿ ਡੇਰਾ ਸੱਚਾ ਸੌਦਾ ਦੇ ਦੂਜੇ ਗੱਦੀਨਸ਼ੀਨ ਸੰਤ ਸ਼ਾਹ ਸਤਨਾਮ ਮਹਾਰਾਜ ਦਾ ਅਵਤਾਰ ਦਿਹਾੜਾ 25 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਰੇ ਵਿੱਚ ਭੰਡਾਰਾ ਅਤੇ ਸਤਿਸੰਗ ਵੀ ਕਰਵਾਇਆ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਜੇਕਰ ਮਨਜ਼ੂਰੀ ਅਤੇ ਪੈਰੋਲ ਮਿਲ ਜਾਂਦੀ ਹੈ, ਤਾਂ ਡੇਰਮੁਖੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਦਾ ਹੈ। ਇਸ ਸਬੰਧੀ ਵਿਆਪਕ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।












