November 8, 2026, 6:48 am
----------- Advertisement -----------
HomeNewsEntertainmentਰਣਦੀਪ ਹੁੱਡਾ ਦੀ ਫ਼ਿਲਮ 'ਲਾਲ ਰੰਗ 2' ਦਾ ਪੋਸਟਰ ਹੋਇਆ ਰਿਲੀਜ਼, ਜਲਦ...

ਰਣਦੀਪ ਹੁੱਡਾ ਦੀ ਫ਼ਿਲਮ ‘ਲਾਲ ਰੰਗ 2’ ਦਾ ਪੋਸਟਰ ਹੋਇਆ ਰਿਲੀਜ਼, ਜਲਦ ਸ਼ੁਰੂ ਹੋਵੇਗੀ ਸ਼ੂਟਿੰਗ

Published on

----------- Advertisement -----------

ਬਾਲੀਵੁੱਡ ਦੇ ਪ੍ਰਤਿਭਾਸ਼ਾਲੀ ਅਭਿਨੇਤਾ ਰਣਦੀਪ ਹੁੱਡਾ ਨੇ ਆਪਣੀ ਸਭ ਤੋਂ ਵੱਧ ਚਰਚਿਤ ਫਿਲਮ ਲਾਲ ਰੰਗ ਦੇ ਸੀਕਵਲ ਦਾ ਐਲਾਨ ਕੀਤਾ ਹੈ। ਇਹ ਫਿਲਮ ਸਾਲ 2016 ਵਿੱਚ ਆਈ ਸੀ। ਅਭਿਨੇਤਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਕ ਪੋਸਟ ਸ਼ੇਅਰ ਕਰਕੇ ਇਸ ਦਾ ਐਲਾਨ ਕੀਤਾ। ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਸੀਕਵਲ ਦਾ ਪੋਸਟਰ ਸਾਂਝਾ ਕਰਦੇ ਹੋਏ, ਉਸਨੇ ਲਿਖਿਆ, “ਯੇ ਲੋ!! ਹਵਾ ਮੇ ਪ੍ਰਣਾਮ। ਲਾਲ ਰੰਗ 2 ਦੀ ਸ਼ੂਟਿੰਗ ਜਲਦੀ ਸ਼ੁਰੂ ਹੋਵੇਗੀ।” ਇਸ ਪੋਸਟਰ ‘ਚ ਰਣਦੀਪ ਹੁੱਡਾ ਦੇ ਆਲੇ-ਦੁਆਲੇ ਖੂਨ ਦੇ ਛਿੱਟੇ ਨਜ਼ਰ ਆ ਰਹੇ ਹਨ। ਅਭਿਨੇਤਾ ਦੀਆਂ ਲਾਲ ਅੱਖਾਂ ਫਿਲਮ ਦੇ ਟਾਈਟਲ ਨਾਲ ਮੇਲ ਖਾਂਦੀਆਂ ਹਨ ਅਤੇ ਸੀਕਵਲ ਲਈ ਵੀ ਸਾਰਿਆਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ।

ਪੋਸਟ ਸ਼ੇਅਰ ਕਰਨ ਦੇ ਨਾਲ ਹੀ ਰਣਦੀਪ ਨੇ ‘ਲਾਲ ਰੰਗ 2’ ਦੀ ਸ਼ੂਟਿੰਗ ਨੂੰ ਲੈ ਕੇ ਵੱਡਾ ਅਪਡੇਟ ਵੀ ਦਿੱਤਾ ਹੈ। ਰਣਦੀਪ ਮੁਤਾਬਕ ਜਲਦ ਹੀ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ‘ਚ ਲੋਕਾਂ ਦਾ ਉਤਸ਼ਾਹ ਹੋਰ ਵਧ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਵਿੱਚ ਅਦਾਕਾਰੀ ਤੋਂ ਇਲਾਵਾ ਰਣਦੀਪ ਇਸਨੂੰ ਪ੍ਰੋਡਿਊਸ ਵੀ ਕਰਨਗੇ। ਸਾਰੇ ਰਣਦੀਪ ਇਸ ਪੋਸਟ ‘ਤੇ ਖੂਬ ਕਮੈਂਟ ਕਰ ਰਹੇ ਹਨ। ਦੂਜੇ ਪਾਸੇ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ‘ਲਾਲ ਰੰਗ’ ਵਿੱਚ ਹਰਿਆਣਾ ਦੇ ਬਲੱਡ ਬੈਂਕ ਵਿੱਚੋਂ ਖੂਨ ਦੀ ਚੋਰੀ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਦੇ ਦੂਜੇ ਭਾਗ ‘ਚ ਮੇਕਰਸ ਕੀ ਨਵਾਂ ਕਰਨ ‘ਚ ਕਾਮਯਾਬ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...