July 29, 2026, 2:14 pm
----------- Advertisement -----------
HomeNewsLatest Newsਬਿਹਾਰ 'ਚ ਦਿੱਲੀ ਵਰਗੀ ਘਟਨਾ! ਕਾਰ ਚਾਲਕ ਨੇ ਬਜ਼ੁਰਗ ਨੂੰ ਕੁਚਲਿਆ, ਫਿਰ...

ਬਿਹਾਰ ‘ਚ ਦਿੱਲੀ ਵਰਗੀ ਘਟਨਾ! ਕਾਰ ਚਾਲਕ ਨੇ ਬਜ਼ੁਰਗ ਨੂੰ ਕੁਚਲਿਆ, ਫਿਰ 8 ਕਿਲੋਮੀਟਰ ਤੱਕ ਘਸੀਟਿਆ, ਮੌ+ਤ

Published on

----------- Advertisement -----------

ਸ਼ੁੱਕਰਵਾਰ ਨੂੰ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲੇ ਦੇ ਕੋਟਵਾ ਥਾਣਾ ਖੇਤਰ ਦੇ ਅਧੀਨ ਪੈਂਦੇ ਬੰਗੜਾ ਚੌਕ ‘ਤੇ ਸੜਕ (ਰਾਸ਼ਟਰੀ ਰਾਜਮਾਰਗ-27) ਨੂੰ ਪਾਰ ਕਰਦੇ ਸਮੇਂ ਇਕ ਬੇਕਾਬੂ ਕਾਰ ਨੇ ਨਾ ਸਿਰਫ ਇਕ 70 ਸਾਲਾ ਵਿਅਕਤੀ ਨੂੰ ਕੁਚਲ ਦਿੱਤਾ, ਸਗੋਂ ਉਸ ਨੂੰ 8 ਕਿਲੋਮੀਟਰ ਤੱਕ ਘਸੀਟਿਆ। ਕਾਰ ਚਾਲਕ ਬਜ਼ੁਰਗ ਨੂੰ ਅੱਠ ਕਿਲੋਮੀਟਰ ਦੂਰ ਕੋਟਵਾ ਕਦਮ ਚੌਕ ਨੇੜੇ ਸੁੰਨਸਾਨ ਥਾਂ ’ਤੇ ਸੁੱਟ ਕੇ ਫਰਾਰ ਹੋ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਮ੍ਰਿਤਕ ਸ਼ੰਕਰ ਚੌਧਰੀ ਕੋਟਵਾ ਥਾਣਾ ਖੇਤਰ ਦੇ ਪਿੰਡ ਬੰਗਰਾ ਦਾ ਰਹਿਣ ਵਾਲਾ ਸੀ। ਸ਼ੰਕਰ ਸਾਈਕਲ ‘ਤੇ ਸੜਕ ਪਾਰ ਕਰ ਰਹੇ ਸਨ। ਉਸੇ ਸਮੇਂ ਗੋਪਾਲਗੰਜ ਤੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਬੋਨਟ ‘ਚ ਫਸ ਗਿਆ। ਸਥਾਨਕ ਲੋਕਾਂ ਨੇ ਮੌਕੇ ਤੋਂ ਕਾਰ ਦਾ ਬਾਈਕ ‘ਤੇ ਪਿੱਛਾ ਕੀਤਾ। ਕਾਰ ਨੂੰ ਪਿਪਰਾਕੋਠੀ ਨੇੜੇ ਕਾਬੂ ਕਰ ਲਿਆ ਗਿਆ। ਡਰਾਈਵਰ ਫਰਾਰ ਹੋ ਗਿਆ। ਥਾਣਾ ਸਦਰ ਦੇ ਪ੍ਰਧਾਨ ਅਨੁਜ ਕੁਮਾਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਮੋਤੀਹਾਰੀ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ। ਕਰੀਬ ਇੱਕ ਘੰਟੇ ਤੱਕ ਰੋਡ ਬੰਦ ਰਿਹਾ।ਲੋਕਾਂ ਨੇ ਕਿਹਾ ਕਿ ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...