November 14, 2026, 10:01 pm
----------- Advertisement -----------
HomeNewsEntertainmentਸੜਕ 'ਤੇ ਡਿੱਗੀ ਔਰਤ ਦੀ ਮਦਦ ਲਈ ਅੱਗੇ ਆਏ ਸੋਹੇਲ ਖਾਨ, ਦੇਖੋ...

ਸੜਕ ‘ਤੇ ਡਿੱਗੀ ਔਰਤ ਦੀ ਮਦਦ ਲਈ ਅੱਗੇ ਆਏ ਸੋਹੇਲ ਖਾਨ, ਦੇਖੋ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਸਲੀਮ ਖਾਨ ਦਾ ਛੋਟਾ ਬੇਟਾ ਸੋਹੇਲ ਖਾਨ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਕਿਸੇ ਵੀ ਇਨਸਾਨ ਨੂੰ ਮਹਾਨ ਬਣਨ ਲਈ ਕਿਸੇ ਵੱਡੇ ਇਨਾਮ ਦੀ ਲੋੜ ਨਹੀਂ ਹੁੰਦੀ। ਸੋਹੇਲ ਖਾਨ ਨੇ ਆਪਣੇ ਛੋਟੇ ਜਿਹੇ ਐਕਸ਼ਨ ਨਾਲ ਕੁਝ ਅਜਿਹਾ ਹੀ ਸਾਬਤ ਕਰ ਦਿੱਤਾ ਹੈ। ਮੁੰਬਈ ਦੀਆਂ ਸੜਕਾਂ ‘ਤੇ ਨਿਡਰ ਹੋ ਕੇ ਘੁੰਮਦੇ ਹੋਏ ਸੋਹੇਲ ਖਾਨ ਨੇ ਇਕ ਔਰਤ ਦੀ ਮਦਦ ਕੀਤੀ। ਸੋਹੇਲ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸੋਹੇਲ ਖਾਨ ਇਕ ਔਰਤ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ। ਮਸ਼ਹੂਰ ਫੋਟੋਗ੍ਰਾਫਰ ਯੋਗੇਨ ਸ਼ਾਹ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸੋਹਲੇ ਖਾਨ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ।

ਵੀਡੀਓ ‘ਚ ਅਭਿਨੇਤਾ ਕਾਫੀ ਕੈਜ਼ੂਅਲ ਲੁੱਕ ‘ਚ ਨਜ਼ਰ ਆ ਰਹੇ ਹਨ। ਉਹ ਪਰੇਸ਼ਾਨ ਔਰਤ ਨੂੰ ਜ਼ਮੀਨ ਤੋਂ ਚੁੱਕਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਔਰਤ ਕਹਿੰਦੀ ਹੈ, ‘ਤੁਸੀਂ ਕਿਵੇਂ ਚੁੱਕੋਗੇ? ਮੇਰੇ ਪੈਰ…’ ਵੀਡੀਓ ‘ਚ ਸੋਹੇਲ ਖਾਨ ਹੋਰਾਂ ਨਾਲ ਔਰਤ ਨੂੰ ਚੁੱਕਦੇ ਹੋਏ ਨਜ਼ਰ ਆ ਰਹੇ ਹਨ। ਅਦਾਕਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਸੋਹੇਲ ਖਾਨ ਦੇ ਪ੍ਰਸ਼ੰਸਕਾਂ ਸਮੇਤ ਸਾਰੇ ਸੋਸ਼ਲ ਮੀਡੀਆ ਯੂਜ਼ਰਸ ਕੁਮੈਂਟ ਕਰਕੇ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਆਪਣੀ ਟਿੱਪਣੀ ਵਿੱਚ ਲਿਖਿਆ, ‘ਸੁਨਹਿਰੇ ਦਿਲ ਵਾਲੇ ਸੋਹਲੇ ਖਾਨ।’ ਇਕ ਹੋਰ ਨੇ ਲਿਖਿਆ, ‘ਉਹ ਬਹੁਤ ਚੰਗੇ ਦਿਲ ਵਾਲੇ ਵਿਅਕਤੀ ਹਨ।’ ਇਨ੍ਹਾਂ ਤੋਂ ਇਲਾਵਾ ਕਈ ਹੋਰ ਪ੍ਰਸ਼ੰਸਕਾਂ ਨੇ ਵੀ ਟਿੱਪਣੀਆਂ ਕੀਤੀਆਂ ਹਨ ਅਤੇ ਸੋਹਲੇ ਖਾਨ ਦੀ ਤਾਰੀਫ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸੋਹਲੇ ਖਾਨ ਲੀਡ ਐਕਟਰ ਦੇ ਤੌਰ ‘ਤੇ ਲੰਬੇ ਸਮੇਂ ਤੋਂ ਪਰਦੇ ਤੋਂ ਦੂਰ ਹਨ। ਉਹ ਆਖਰੀ ਵਾਰ 2017 ‘ਚ ਆਈ ਫਿਲਮ ‘ਟਿਊਬਲਾਈਟ’ ‘ਚ ਨਜ਼ਰ ਆਏ ਸਨ। ਉਦੋਂ ਤੋਂ ਉਹ ਵੱਡੇ ਪਰਦੇ ਤੋਂ ਦੂਰ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...