May 2, 2026, 6:12 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ

ਮੁੱਖ ਮੰਤਰੀ ਮਾਨ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ

Published on

----------- Advertisement -----------

ਐਸ.ਏ.ਐਸ, ਨਗਰ (ਮੋਹਾਲੀ), 21 ਜਨਵਰੀ: ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਫਰਜ਼ੀ ਅੰਕੜਿਆਂ ਰਾਹੀਂ ਮੋਹਰੀ ਹੋਣ ਦੇ ਝੂਠੇ ਦਾਅਵੇ ਕੀਤੇ ਜਾਂਦੇ ਸੀ।

ਅੱਜ ਇੱਥੇ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕਰਨ ਮੌਕੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਅੰਕੜੇ ਪੇਸ਼ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ।

ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ, “ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।”
‘ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੇ ਬੈਚ ਵਿਚ 36 ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਹੁਣ ਸਿੱਖਿਆ ਮਹਿਕਮੇ ਦੀ ਤਸਵੀਰ ਬਦਲ ਰਹੀ ਹੈ ਅਤੇ ਆਏ ਦਿਨ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ‘ਸਕੂਲ ਆਫ਼ ਐਮੀਨੈਂਸ’ ਨੂੰ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਕਰਾਰ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਭਰੋਸੇ ਨਾਲ ਕਿਹਾ ਕਿ ਇਹ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣਗੇ ਅਤੇ ਹੁਣ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...