September 25, 2026, 2:05 am
----------- Advertisement -----------
HomeNewsEntertainmentਮੁੰਬਈ 'ਚ ਫਿਲਮ 'ਗਾਂਧੀ ਗੋਡਸੇ ਏਕ ਯੁੱਧ' ਦੀ ਸਕਰੀਨਿੰਗ 'ਤੇ ਹੰਗਾਮਾ, ਲੋਕਾਂ...

ਮੁੰਬਈ ‘ਚ ਫਿਲਮ ‘ਗਾਂਧੀ ਗੋਡਸੇ ਏਕ ਯੁੱਧ’ ਦੀ ਸਕਰੀਨਿੰਗ ‘ਤੇ ਹੰਗਾਮਾ, ਲੋਕਾਂ ਨੇ ਦਿਖਾਏ ਕਾਲੇ ਝੰਡੇ, ਵੀਡੀਓ ਆਈ ਸਾਹਮਣੇ

Published on

----------- Advertisement -----------

26 ਜਨਵਰੀ ਨੂੰ ਰਾਜਕੁਮਾਰ ਸੰਤੋਸ਼ੀ ਦੀ ਫਿਲਮ ‘ਗਾਂਧੀ ਗੋਡਸੇ ਏਕ ਯੁੱਧ’ ਰਿਲੀਜ਼ ਹੋਵੇਗੀ। ਇਸ ਫਿਲਮ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਮੱਧ ਪ੍ਰਦੇਸ਼ ਤੋਂ ਬਾਅਦ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਵੀ ਇਸ ਫਿਲਮ ਦਾ ਤਿੱਖਾ ਵਿਰੋਧ ਹੋਇਆ ਹੈ। ਬੀਤੇ ਦਿਨ ਮੁੰਬਈ ਦੇ ਇੱਕ ਥੀਏਟਰ ਵਿੱਚ ਫਿਲਮ ‘ਗਾਂਧੀ ਗੋਡਸੇ ਏਕ ਯੁੱਧ’ ਦੀ ਸਕਰੀਨਿੰਗ ਦੌਰਾਨ ਹੰਗਾਮਾ ਹੋ ਗਿਆ। ਇੱਥੇ ਸਕਰੀਨਿੰਗ ਨਾਲ ਸਬੰਧਤ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ‘ਚ ਬੈਠੇ ਕੁਝ ਅਣਪਛਾਤੇ ਲੋਕ ਉੱਠ ਕੇ ਫਿਲਮ ਦਾ ਵਿਰੋਧ ਕਰਨ ਲੱਗੇ। ਪ੍ਰਦਰਸ਼ਨਕਾਰੀਆਂ ਨੇ ਕਾਲੇ ਝੰਡੇ ਦਿਖਾਉਂਦੇ ਹੋਏ ‘ਗਾਂਧੀ ਜ਼ਿੰਦਾਬਾਦ’ ਦੇ ਜ਼ੋਰਦਾਰ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਫਿਲਮ ਵਿੱਚ ਮਹਾਤਮਾ ਗਾਂਧੀ ਦਾ ਅਪਮਾਨ ਕੀਤਾ ਗਿਆ ਹੈ ਜਦਕਿ ਉਨ੍ਹਾਂ ਦੇ ਕਾਤਲ ਨੱਥੂਰਾਮ ਗੋਡਸੇ ਦੀ ਵਡਿਆਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਜਿਹੀ ਹਰਕਤ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਜਦੋਂ ਇਹ ਹੰਗਾਮਾ ਹੋਇਆ ਤਾਂ ਫਿਲਮ ਦੇ ਨਿਰਦੇਸ਼ਕ ਰਾਜਕੁਮਾਰ ਸੰਤੋਸ਼ੀ ਵੀ ਉੱਥੇ ਮੌਜੂਦ ਸਨ। ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਆਪਣੇ ਅਧੀਨ ਕਰ ਲਿਆ। ਰਾਜਕੁਮਾਰ ਸੰਤੋਸ਼ੀ ਦੇ ਨਾਲ, ਅਭਿਨੇਤਾ ਦੀਪਕ ਅੰਤਾਨੀ ਅਤੇ ਫਿਲਮ ਦੇ ਸਹਿਯੋਗੀ ਨਿਰਮਾਤਾ ਲਲਿਤ ਸ਼ਿਆਮ ਟੇਕਚੰਦਾਨੀ ਵੀ ਮੌਜੂਦ ਸਨ। 2 ਜਨਵਰੀ ਨੂੰ ਨਿਰਦੇਸ਼ਕ ਰਾਜਕੁਮਾਰ ਸੰਤੋਸ਼ੀ ਦੀ ਫਿਲਮ ‘ਗਾਂਧੀ ਗੋਡਸੇ ਏਕ ਯੁੱਧ’ ਦਾ ਟੀਜ਼ਰ ਸਾਹਮਣੇ ਆਇਆ ਸੀ। ਉਦੋਂ ਤੋਂ ਹਰ ਕੋਈ ਇਸ ਫਿਲਮ ਦੇ ਟ੍ਰੇਲਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ। ਅਜਿਹੇ ‘ਚ ਹੁਣ ਦਰਸ਼ਕਾਂ ਦੀ ਮੰਗ ‘ਤੇ ਫਿਲਮ ‘ਗਾਂਧੀ ਗੋਡਸੇ ਏਕ ਯੁੱਧ’ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ। 3 ਮਿੰਟ 10 ਸੈਕਿੰਡ ਦੇ ਇਸ ਫਿਲਮ ਦੇ ਟ੍ਰੇਲਰ ‘ਚ ਤੁਸੀਂ ਭਾਰਤ ਦੇ ਉਸ ਦੌਰ ‘ਚ ਪਹੁੰਚੋਗੇ, ਜਿੱਥੇ ਆਜ਼ਾਦੀ ਤੋਂ ਬਾਅਦ ਵੰਡ ਦੀ ਸਥਿਤੀ ਬਣੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...