November 15, 2026, 4:11 am
----------- Advertisement -----------
HomeNewsEntertainmentਪ੍ਰੀਮੀਅਮ ਫਾਰਮੈਟ 'ਚ ਸਵੇਰੇ 6 ਵਜੇ ਤੋਂ ਸਿਨੇਮਾਘਰਾਂ 'ਚ ਦਿਖਾਈ ਜਾਵੇਗੀ ਸ਼ਾਹਰੁਖ...

ਪ੍ਰੀਮੀਅਮ ਫਾਰਮੈਟ ‘ਚ ਸਵੇਰੇ 6 ਵਜੇ ਤੋਂ ਸਿਨੇਮਾਘਰਾਂ ‘ਚ ਦਿਖਾਈ ਜਾਵੇਗੀ ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’

Published on

----------- Advertisement -----------

ਬਾਲੀਵੁੱਡ ਫਿਲਮ ‘ਪਠਾਨ’ ਲਈ ਹਰ ਕੋਈ ਕਾਫੀ ਬੇਤਾਬ ਹੈ। ਸੁਪਰਸਟਾਰ ਸ਼ਾਹਰੁਖ ਖਾਨ ਦੀ ਇਸ ਫਿਲਮ ਦੇ ਟ੍ਰੇਲਰ ਨੇ ਪਹਿਲਾਂ ਹੀ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾ ਦਿੱਤਾ ਹੈ। ਅਜਿਹੇ ‘ਚ ਜਿਵੇਂ-ਜਿਵੇਂ ਪਠਾਨ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਇਸ ਫਿਲਮ ਦੀ ਚਰਚਾ ਵਧਦੀ ਜਾ ਰਹੀ ਹੈ। ਇਸ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਅਤੇ ਦਰਸ਼ਕਾਂ ‘ਚ ਕਾਫੀ ਕ੍ਰੇਜ਼ ਹੈ। ਜਿਸ ਦਾ ਅੰਦਾਜ਼ਾ ‘ਪਠਾਨ’ ਦੀ ਐਡਵਾਂਸ ਬੁਕਿੰਗ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਹੁਣ ਖਬਰ ਆ ਰਹੀ ਹੈ ਕਿ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਦੀ ਇਸ ਭਾਰੀ ਮੰਗ ਨੂੰ ਦੇਖਦੇ ਹੋਏ ਮੇਕਰਸ ਨੇ ‘ਪਠਾਨ’ ਦੇ ਸਵੇਰ ਦੇ ਸ਼ੋਅ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਸੁਪਰਸਟਾਰ ਸ਼ਾਹਰੁਖ ਖਾਨ ਦੀ 5 ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਅਜਿਹੇ ‘ਚ ਹੁਣ ਖਬਰ ਆ ਰਹੀ ਹੈ ਕਿ ਮੇਕਰਸ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਦੁੱਗਣਾ ਕਰਨ ਲਈ ਵੱਡਾ ਕਦਮ ਚੁੱਕਿਆ ਹੈ।

YouTube player

ਜਾਣਕਾਰੀ ਮੁਤਾਬਕ ਯਸ਼ਰਾਜ ਬੈਨਰ ਹੇਠ ਬਣੀ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦਾ ਸਵੇਰ ਦਾ ਸ਼ੋਅ ਸ਼ੁਰੂ ਹੋ ਸਕਦਾ ਹੈ। ਪ੍ਰਸ਼ੰਸਕਾਂ ਅਤੇ ਦਰਸ਼ਕਾਂ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਨਿਰਮਾਤਾਵਾਂ ਨੇ ਫੈਸਲਾ ਕੀਤਾ ਹੈ ਕਿ ‘ਪਠਾਨ’ ਦਾ ਸ਼ੋਅ ਸਵੇਰੇ 6 ਵਜੇ ਸ਼ੁਰੂ ਹੋਵੇਗਾ। ਫਿਲਮ ਪਠਾਨ ਦਾ ਮਾਰਨਿੰਗ ਸ਼ੋਅ ਭਾਰਤ ਵਿੱਚ ‘IMAX 2D, CGV Korea 4DX 2D, DBOTech 2D, PVR ਸਿਨੇਮਾ PA XL ਅਤੇ CG ਸਿਨੇਮਾ ICE 2D’ ਵਿੱਚ ਪ੍ਰਦਰਸ਼ਿਤ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਮੇਕਰਸ ਦਾ ਇਹ ਅਨੋਖਾ ਤੋਹਫਾ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਲਈ ਮੰਨਿਆ ਜਾ ਰਿਹਾ ਹੈ। ਅੱਜ ਦਾ ਦਿਨ ਛੱਡ ਕੇ ਸੁਪਰਸਟਾਰ ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ ‘ਪਠਾਨ’ ਦੀ ਰਿਲੀਜ਼ ‘ਚ ਸਿਰਫ 2 ਦਿਨ ਬਾਕੀ ਹਨ। ‘ਪਠਾਨ’ 25 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਸੁਪਰਸਟਾਰ ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਮੁੱਖ ਭੂਮਿਕਾਵਾਂ ‘ਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...