November 15, 2026, 4:11 am
----------- Advertisement -----------
HomeNewsEntertainmentਬੀਮਾਰੀ ਤੋਂ ਬਾਅਦ ਕੰਮ 'ਤੇ ਪਰਤੀ ਸਾਮੰਥਾ ਰੂਥ ਪ੍ਰਭੂ, ਸ਼ੁਰੂ ਕੀਤੀ 'ਸੀਟਾਡੇਲ'...

ਬੀਮਾਰੀ ਤੋਂ ਬਾਅਦ ਕੰਮ ‘ਤੇ ਪਰਤੀ ਸਾਮੰਥਾ ਰੂਥ ਪ੍ਰਭੂ, ਸ਼ੁਰੂ ਕੀਤੀ ‘ਸੀਟਾਡੇਲ’ ਦੀ ਸ਼ੂਟਿੰਗ

Published on

----------- Advertisement -----------

ਅਭਿਨੇਤਰੀ ਸਮੰਥਾ ਰੂਥ ਪ੍ਰਭੂ ਨੇ ਕੁਝ ਸਮਾਂ ਪਹਿਲਾਂ ਪ੍ਰਸ਼ੰਸਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ ਆਟੋ-ਇਮਿਊਨ ਕੰਡੀਸ਼ਨ ਮਾਈਓਸਾਈਟਿਸ ਤੋਂ ਪੀੜਤ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਲਈ ਉਸ ਨੇ ਕੰਮ ਤੋਂ ਬਰੇਕ ਵੀ ਲੈ ਲਿਆ। ਪ੍ਰਸ਼ੰਸਕ ਆਪਣੀ ਪਸੰਦੀਦਾ ਅਦਾਕਾਰਾ ਬਾਰੇ ਇਹ ਜਾਣ ਕੇ ਕਾਫੀ ਨਿਰਾਸ਼ ਹੋਏ। ਸਾਰਿਆਂ ਨੇ ਸਮੰਥਾ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਹੁਣ ਸਮੰਥਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਅਭਿਨੇਤਰੀ ਸੈੱਟ ‘ਤੇ ਵਾਪਸ ਆ ਗਈ ਹੈ। ਉਸ ਨੇ ਅਭਿਨੇਤਾ ਵਰੁਣ ਧਵਨ ਨਾਲ ਆਪਣੇ ਬਹੁਤ ਚਰਚਿਤ ਪ੍ਰੋਜੈਕਟ ‘ਸਿਟਾਡੇਲ’ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਸਮੰਥਾ ਦੀ ਬੀਮਾਰੀ ਕਾਰਨ ਲਗਾਤਾਰ ਖਬਰਾਂ ਆ ਰਹੀਆਂ ਸਨ ਕਿ ਅਭਿਨੇਤਰੀ ਇਸ ਪ੍ਰੋਜੈਕਟ ਤੋਂ ਬਾਹਰ ਹੋ ਸਕਦੀ ਹੈ ਪਰ ਹੁਣ ਸਮੰਥਾ ਨੇ ਸ਼ੂਟਿੰਗ ਸ਼ੁਰੂ ਕਰਕੇ ਸਾਰੀਆਂ ਖਬਰਾਂ ‘ਤੇ ਰੋਕ ਲਗਾ ਦਿੱਤੀ ਹੈ।

ਸ਼ੂਟਿੰਗ ਤੋਂ ਲੰਬਾ ਬ੍ਰੇਕ ਲੈਣ ਤੋਂ ਬਾਅਦ ਸਾਮੰਥਾ ਨੇ ਅਭਿਨੇਤਾ ਵਰੁਣ ਧਵਨ ਨਾਲ ‘ਸਿਟਾਡੇਲ ਇੰਡੀਆ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਖਬਰਾਂ ਮੁਤਾਬਕ ਇਹ ਦੋ ਹਫਤਿਆਂ ਦਾ ਸ਼ੂਟਿੰਗ ਸ਼ੈਡਿਊਲ ਹੈ। ਨਿਰਮਾਤਾ ਸਾਮੰਥਾ ਦੇ ਰੂਸੋ ਬ੍ਰਦਰਜ਼ ਇੰਡੀਅਨ ਸਪਿਨ ਆਫ ਫਿਕਸ਼ਨ ਸੀਰੀਜ਼ ‘ਸਿਟਾਡੇਲ’ ਦਾ ਹਿੱਸਾ ਬਣਨ ਬਾਰੇ ਅਧਿਕਾਰਤ ਘੋਸ਼ਣਾ ਕਰਨ ਲਈ ਤਿਆਰ ਹਨ। ਕੁਝ ਹਫ਼ਤੇ ਪਹਿਲਾਂ, ਵਰੁਣ ਧਵਨ ਨੇ ਸਾਮੰਥਾ ਨਾਲ ਚਾਰ ਦਿਨਾਂ ਦਾ ਲੰਬਾ ਸਮਾਂ ਸੂਚੀਬੱਧ ਕੀਤਾ ਸੀ। ਇਸ ‘ਚ ਉਸ ਨੇ ਕੁਝ ਹਾਈ-ਓਕਟੇਨ ਐਕਸ਼ਨ ਸੀਨ ਲਈ ਸ਼ੂਟ ਕੀਤਾ। ਤੁਹਾਨੂੰ ਦੱਸ ਦੇਈਏ ਕਿ ਵੱਡੇ ਪ੍ਰੋਜੈਕਟ ‘ਦਿ ਸਿਟਾਡੇਲ – ਰੂਸੋ ਬ੍ਰਦਰਜ਼’ ‘ਚ ਰਿਚਰਡ ਮੈਡਨ ਸਿਟਾਡੇਲ ਏਜੰਟ ਮੇਸਨ ਕੇਨ ਦੇ ਰੂਪ ‘ਚ ਨਜ਼ਰ ਆਉਣਗੇ ਅਤੇ ਪ੍ਰਿਅੰਕਾ ਚੋਪੜਾ ਸਿਟਾਡੇਲ ਏਜੰਟ ਨਾਦੀਆ ਸਿੰਘ ਦੇ ਰੂਪ ‘ਚ ਨਜ਼ਰ ਆਉਣਗੇ। ਸੀਰੀਜ਼ ਦਾ ਭਾਰਤੀ ਰੂਪਾਂਤਰ ਦਿ ਫੈਮਿਲੀ ਮੈਨ ਦੇ ਨਿਰਦੇਸ਼ਕ ਰਾਜ ਅਤੇ ਡੀਕੇ ਦੁਆਰਾ ਨਿਰਦੇਸ਼ਤ ਕੀਤਾ ਜਾ ਰਿਹਾ ਹੈ। ਸਾਮੰਥਾ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ ‘ਸ਼ਕੁੰਤਲਮ’ ‘ਚ ਨਜ਼ਰ ਆਵੇਗੀ। ਇਹ ਫਿਲਮ 17 ਫਰਵਰੀ ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...