September 5, 2026, 11:09 pm
----------- Advertisement -----------
HomeNewsLatest Newsਅਮਰੀਕਾ ਦੇ ਕੈਲੀਫੋਰਨੀਆ 'ਚ ਗੋਲੀਬਾਰੀ, 10 ਦੀ ਮੌ+ਤ, 19 ਜ਼ਖਮੀ: ਚੀਨੀ ਨਵੇਂ...

ਅਮਰੀਕਾ ਦੇ ਕੈਲੀਫੋਰਨੀਆ ‘ਚ ਗੋਲੀਬਾਰੀ, 10 ਦੀ ਮੌ+ਤ, 19 ਜ਼ਖਮੀ: ਚੀਨੀ ਨਵੇਂ ਸਾਲ ਦੇ ਜਸ਼ਨ ਦੌਰਾਨ ਵਾਪਰੀ ਘਟਨਾ

Published on

----------- Advertisement -----------

ਅਮਰੀਕਾ ਦੇ ਕੈਲੀਫੋਰਨੀਆ ‘ਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ‘ਚ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਖਬਰਾਂ ਮੁਤਾਬਕ ਚੀਨੀ ਨਵੇਂ ਸਾਲ ਦੇ ਜਸ਼ਨ ਦੌਰਾਨ ਮੋਂਟੇਰੀ ਪਾਰਕ ਇਲਾਕੇ ‘ਚ ਤੜਕੇ 3.30 ਵਜੇ ਗੋਲੀਬਾਰੀ ਹੋਈ। ਕੁਝ ਰਿਪੋਰਟਾਂ ਦਾ ਕਹਿਣਾ ਹੈ ਕਿ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 19 ਜ਼ਖਮੀ ਹੋਏ ਹਨ। ਹਾਲਾਂਕਿ ਪੁਲਿਸ ਨੇ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
ਕੁਝ ਸੋਸ਼ਲ ਮੀਡੀਆ ਅਕਾਊਂਟਸ ‘ਤੇ ਦੱਸਿਆ ਗਿਆ ਹੈ ਕਿ ਇਹ ਮਾਮਲਾ ਰੰਗਭੇਦ ਨਾਲ ਜੁੜਿਆ ਹੋਇਆ ਹੈ। ਸਥਾਨਕ ਲੋਕਾਂ ਅਤੇ ਏਸ਼ੀਆਈ ਭਾਈਚਾਰੇ ਵਿਚਕਾਰ ਹਿੰਸਾ ਭੜਕ ਗਈ। ਇਸ ਵਿੱਚ ਚੀਨੀ ਮੂਲ ਦਾ 17 ਸਾਲਾ ਨੌਜਵਾਨ ਵੀ ਮਾਰਿਆ ਗਿਆ ਹੈ। ਪੁਲਿਸ ਇਸ ਸਬੰਧ ਵਿਚ ਕੁਝ ਸਮੇਂ ਵਿਚ ਬਿਆਨ ਜਾਰੀ ਕਰ ਸਕਦੀ ਹੈ।
‘ਸਕਾਈ ਨਿਊਜ਼’ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਖਬਰ ਦਿੱਤੀ ਹੈ ਕਿ ਘਟਨਾ ਦੇ ਸਮੇਂ ਬਹੁਤ ਉੱਚੀ ਆਵਾਜ਼ ‘ਚ ਸੰਗੀਤ ਚੱਲ ਰਿਹਾ ਸੀ, ਇਸ ਲਈ ਲੰਬੇ ਸਮੇਂ ਤੱਕ ਇਹ ਸਮਝ ਨਹੀਂ ਆ ਰਿਹਾ ਸੀ ਕਿ ਆਤਿਸ਼ਬਾਜ਼ੀ ਹੋ ਰਹੀ ਹੈ ਜਾਂ ਫਾਇਰਿੰਗ। ਕੁਝ ਦੇਰ ਬਾਅਦ ਜ਼ਖਮੀ ਲੋਕਾਂ ਨੂੰ ਭੱਜਦੇ ਦੇਖਿਆ ਗਿਆ ਤਾਂ ਸੱਚਾਈ ਦਾ ਪਤਾ ਲੱਗਾ।
ਪੁਲਿਸ ਮੁਤਾਬਕ ਘਟਨਾ ਦੇ ਸਮੇਂ ਕਈ ਹਜ਼ਾਰ ਲੋਕ ਮੌਜੂਦ ਸਨ। ਇਸ ਲਈ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇੱਥੇ ਦੋ ਦਿਨਾਂ ਮੇਲਾ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਸਥਾਨਕ ਗੋਰੇ ਸਮਾਜ ਅਤੇ ਏਸ਼ੀਅਨ ਭਾਈਚਾਰੇ ਦਰਮਿਆਨ ਹਿੰਸਾ ਹੋ ਚੁੱਕੀ ਹੈ। ਪਿਛਲੇ ਸਾਲ ਵੀ ਅਜਿਹੀ ਹੀ ਇੱਕ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...