November 6, 2026, 3:51 pm
----------- Advertisement -----------
HomeNewsLatest Newsਲੁਧਿਆਣਾ 'ਚ ਮੰਦਭਾਗਾ ਹਾਦਸਾ ਰੇਲਗੱਡੀ ਦੀ ਲਪੇਟ 'ਚ ਆਏ ਤਿੰਨ ਨੌਜਵਾਨਾਂ ਦੀ...

ਲੁਧਿਆਣਾ ‘ਚ ਮੰਦਭਾਗਾ ਹਾਦਸਾ ਰੇਲਗੱਡੀ ਦੀ ਲਪੇਟ ‘ਚ ਆਏ ਤਿੰਨ ਨੌਜਵਾਨਾਂ ਦੀ ਮੌ+ਤ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਜੰਮੂ ਮੇਲ ਦੀ ਲਪੇਟ ਵਿੱਚ ਤਿੰਨ ਨੌਜਵਾਨ ਆ ਗਏ। ਮਰਨ ਵਾਲੇ ਤਿੰਨੋਂ ਨੌਜਵਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਸਨੀਕ ਹਨ। ਤਿੰਨੋਂ ਮਿਲ ਕੇ ਇੱਕ ਥਾਂ ਟਰੱਕ ਦੀ ਮੁਰੰਮਤ ਦਾ ਕੰਮ ਕਰਦੇ ਸਨ। ਰਾਤ ਨੂੰ ਤਿੰਨੋਂ ਢਾਬੇ ਤੋਂ ਖਾਣਾ ਖਾ ਕੇ ਵਾਪਸ ਕਮਰੇ ਵੱਲ ਜਾ ਰਹੇ ਸਨ।
ਇਸ ਦੌਰਾਨ ਟ੍ਰੈਕ ਪਾਰ ਕਰਦੇ ਸਮੇਂ ਤਿੰਨੋਂ ਰੇਲਗੱਡੀ ਤੋਂ ਕਟ ਗਏ। ਕੁਝ ਲੋਕਾਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਸ਼ਰਾਬ ਪੀਤੀ ਹੋਈ ਸੀ ਪਰ ਪੁਲਸ ਇਸ ਮਾਮਲੇ ‘ਚ ਅਜੇ ਤੱਕ ਚੁੱਪ ਹੈ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਲਵਦੀਪ ਵਾਸੀ ਨਵਾਂ ਸ਼ਹਿਰ, ਸੁਖਮਨ ਵਾਸੀ ਅੰਮ੍ਰਿਤਸਰ ਅਤੇ ਰਵੀ ਕੁਮਾਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ।
ਤਿੰਨੋਂ ਨੌਜਵਾਨ ਚੰਗੇ ਦੋਸਤ ਸਨ। ਢੰਡਾਰੀ ਵਿੱਚ ਦੋ ਨੌਜਵਾਨ ਲਵਦੀਪ ਅਤੇ ਸੁਖਮਨ ਪਿਛਲੇ 5 ਸਾਲਾਂ ਤੋਂ ਕੰਮ ਕਰਦੇ ਸਨ। ਜਦੋਂਕਿ ਰਵੀ ਪਿਛਲੇ 5 ਮਹੀਨਿਆਂ ਤੋਂ ਕੰਮ ਕਰ ਰਿਹਾ ਸੀ।
ਜਦੋਂ ਮ੍ਰਿਤਕ ਰਵੀ ਦੇ ਭਰਾ ਸ਼ਿਵ ਕੁਮਾਰ ਨੇ ਉਸ ਦੇ ਫੋਨ ’ਤੇ ਫੋਨ ਕੀਤਾ ਤਾਂ ਇਕ ਵਿਅਕਤੀ ਨੇ ਫੋਨ ਚੁੱਕ ਕੇ ਕਿਹਾ ਕਿ ਉਸ ਨੂੰ ਇਹ ਮੋਬਾਈਲ ਰੇਲਵੇ ਲਾਈਨ ’ਤੇ ਮਿਲਿਆ ਹੈ, ਉਹ ਆ ਕੇ ਉਸ ਦਾ ਫੋਨ ਲੈ ਲਵੇ। ਇਸ ਦੌਰਾਨ ਜਦੋਂ ਦੁਬਾਰਾ ਫ਼ੋਨ ਕੀਤਾ ਗਿਆ ਤਾਂ ਕਿਸੇ ਨੇ ਮੋਬਾਈਲ ਬੰਦ ਕਰ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਿੰਨਾਂ ਨੌਜਵਾਨਾਂ ਨੂੰ ਕੁਚਲਣ ਤੋਂ ਬਾਅਦ ਜੰਮੂ ਮੇਲ ਦਾ ਲੋਕੋ ਪਾਇਲਟ ਕੁਝ ਦੂਰੀ ‘ਤੇ ਪਹੁੰਚ ਗਿਆ ਅਤੇ ਘਟਨਾ ਦੀ ਸੂਚਨਾ ਸਟੇਸ਼ਨ ਮਾਸਟਰ ਨੂੰ ਦਿੱਤੀ। ਸਟੇਸ਼ਨ ਮਾਸਟਰ ਨੇ ਥਾਣਾ ਜੀਆਰਪੀ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...