August 7, 2026, 4:29 am
----------- Advertisement -----------
HomeNewsLatest Newsਮੋਹਾਲੀ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ...

ਮੋਹਾਲੀ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ ਹੈ ਵਿਆਪਕ ਯੋਜਨਾ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ/ਐਸ.ਏ.ਐਸ.ਨਗਰ, 23 ਜਨਵਰੀ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ। ਉਹ ਅੱਜ ਐਸ.ਏ.ਐਸ.ਨਗਰ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੇ ਸੰਚਾਲਨ ਦਾ ਜਾਇਜ਼ਾ ਲੈਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਦੌਰਾ ਕਰਨ ਆਏ ਸਨ।
ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੇ ਹਾਲ ਹੀ ਵਿੱਚ ਇਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਨੇ ਪਿਛਲੇ ਹਫ਼ਤੇ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਵੀ ਦੌਰਾ ਕੀਤਾ ਸੀ। ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵੀ.ਕੇ.ਮੀਨਾ, ਕੰਟਰੋਲਰ ਪੁਨੀਤ ਗੋਇਲ ਅਤੇ ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਪ੍ਰਿੰਟਿੰਗ ਪ੍ਰੈੱਸ ਦੇ ਸਾਰੇ ਸੈਕਸ਼ਨਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ।

ਪ੍ਰਿੰਟਿੰਗ ਪ੍ਰੈੱਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬਾ ਸਰਕਾਰ ਦੀ ਇਸ ਵੱਕਾਰੀ ਸੰਸਥਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਪਰ ਮਾਨ ਸਰਕਾਰ ਇਸ ਪ੍ਰਿੰਟਿੰਗ ਪ੍ਰੈੱਸ ਦੇ ਇਮਾਰਤੀ ਢਾਂਚੇ ਨੂੰ ਬਿਹਤਰ ਬਣਾਉਣ ਤੋਂ ਇਲਾਵਾ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਦੇ ਸਾਰੇ ਪ੍ਰਿੰਟਿੰਗ ਸਟੇਸ਼ਨਰੀ ਦੇ ਕੰਮ ਇਸ ਵਿਭਾਗ ਵੱਲੋਂ ਹੀ ਕੀਤੇ ਜਾਣੇ ਚਾਹੀਦੇ ਹਨ।
ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਣਥੱਕ ਮਿਹਨਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...