June 10, 2026, 1:45 pm
----------- Advertisement -----------
HomeNewsLatest Newsਪੀ ਐਮ ਮੋਦੀ ਅੱਜ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਬੱਚਿਆਂ ਨਾਲ ਕਰਨਗੇ...

ਪੀ ਐਮ ਮੋਦੀ ਅੱਜ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਬੱਚਿਆਂ ਨਾਲ ਕਰਨਗੇ ਗੱਲਬਾਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਬੱਚਿਆਂ ਨਾਲ ਗੱਲਬਾਤ ਕਰਨਗੇ। ਇਹ ਪ੍ਰੋਗਰਾਮ ਮੰਗਲਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਸ਼ੁਰੂ ਹੋਵੇਗਾ। ਇਸ ਦੌਰਾਨ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਅਤੇ ਰਾਜ ਮੰਤਰੀ ਡਾ: ਮੁੰਜਪਾਰਾ ਮਹਿੰਦਰਭਾਈ ਵੀ ਮੌਜੂਦ ਰਹਿਣਗੇ।
ਦੱਸ ਦਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਵਿਗਿਆਨ ਭਵਨ ਵਿੱਚ 11 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਨਾਲ ਸਨਮਾਨਿਤ ਕੀਤਾ ਸੀ। ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚਿਆਂ ਵਿੱਚ 6 ਲੜਕੇ ਅਤੇ 5 ਲੜਕੀਆਂ ਹਨ। ਇਨੋਵੇਸ਼ਨ, ਸਮਾਜ ਸੇਵਾ, ਵਿਦਿਅਕ, ਖੇਡਾਂ, ਕਲਾ-ਸੱਭਿਆਚਾਰ ਅਤੇ ਬਹਾਦਰੀ ਦੀਆਂ ਸ਼੍ਰੇਣੀਆਂ ਲਈ ਇਨ੍ਹਾਂ ਬੱਚਿਆਂ ਨੂੰ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚੋਂ ਚੁਣਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਪੁਰਸਕਾਰ 5 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ 6 ਵੱਖ-ਵੱਖ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ, ਜੋ ਰਾਸ਼ਟਰੀ ਮਾਨਤਾ ਲਈ ਯੋਗ ਹਨ। ਸਾਰੇ ਪੁਰਸਕਾਰ ਜੇਤੂਆਂ ਨੂੰ ਇੱਕ ਮੈਡਲ, 1 ਲੱਖ ਰੁਪਏ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ। ਬਾਲ ਪੁਰਸਕਾਰ ਜੇਤੂ ਵੀ ਹਰ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਂਦੇ ਹਨ। ਹਰ ਸਾਲ ਕੇਂਦਰ ਸਰਕਾਰ ਬੱਚਿਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਇਹ ਪੁਰਸਕਾਰ ਦਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...