October 2, 2026, 2:25 am
----------- Advertisement -----------
HomeNewsBreaking Newsਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਸੁਰਗਵਾਸ

ਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਸੁਰਗਵਾਸ

Published on

----------- Advertisement -----------

ਲੁਧਿਆਣਾ : 2 ਜਨਵਰੀ 2022 – ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਃ ਕਰਤਾਰ ਸਿੰਘ ਜੀ ਜਿੰਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ ਅੱਜ ਤੜਕਸਾਰ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿੱਚ ਸੁਰਗਵਾਸ ਹੋ ਗਏ ਹਨ।

ਪਿਛਲੇ ਮਹੀਨੇ ਹੀ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਪ੍ਰੋਃ ਗੁਰਭਜਨ ਗਿੱਲ ਸਃ ਡੀ ਐੱਮ ਸਿੰਘ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ ਅਤੇ ਪੰਜਾਬ ਕਲਚਰਲ ਸੋਸਾਇਟੀ ਦੇ ਪ੍ਰਧਾਨ ਰਵਿੰਦਰ ਰੰਗੂਵਾਲ ਨੇਪ੍ਰੋਃ ਕਰਕਾਰ ਸਿੰਘ ਜੀ ਦੇ ਘਰ ਜਾ ਕੇ ਉਨ੍ਹਾਂ ਨੂੰ ਫੁੱਲਾਂ ਦੇ ਹਾਰਾਂ ਤੇ ਗੁਲਦਸਤਿਆਂ ਸਮੇਤ ਦੋਸ਼ਾਲਾ ਪਹਿਨਾ ਕੇ ਸਨਮਾਨਿਤ ਕੀਤਾ ਸੀ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਭਾਰਤ ਸਰਕਾਰ ਵੱਲੋਂ ਭੇਜਿਆ ਪਦਮ ਸ਼੍ਰੀ ਚਿੰਨ੍ਹ ਤੇ ਸਨਮਾਨ ਹਸਪਤਾਲ ਪਹੁੰਚ ਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤ ਪਾਲ ਸਿੰਘ ਗਿੱਲ, ਉਨ੍ਹਾਂ ਦੇ ਸ਼ਾਗਿਰਦ ਰਵਿੰਦਰ ਰੰਗੂਵਾਲ ਸਮੇਤ ਪਰਿਵਾਰ ਦੀ ਹਾਜ਼ਰੀ ਚ ਭੇਂਟ ਕੀਤਾ ਸੀ ਅਤੇ ਪੰਜਾਬ ਸਰਕਾਰ ਵੱਲੋਂ ਵੀ ਹਰ ਤਰ੍ਹਾਂ ਦੀ ਮਦਦ ਦਾ ਵੀ ਕਿਹਾ ਸੀ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਪ੍ਰੋਃ ਕਰਤਾਰ ਸਿੰਘ ਜੀ ਦੇ ਦੇਹਾਂਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰੋਃ ਕਰਤਾਰ ਸਿੰਘ ਜੀ ਦਾ ਜਨਮ 1928 ਵਿੱਚ ਲਾਹੌਰ ਜ਼ਿਲ੍ਹੇ ਦੇ ਪਿੰਡ ਘੁੰਮਣਕੇ ਵਿੱਚ ਹੋਇਆ। ਆਪ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਭਾਈ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰ ਵਾਲਿਆਂ ਤੋਂ ਪ੍ਰਾਪਤ ਕੀਤੀ। ਤਬਲਾ ਵਾਦਕ ਭਾਈ ਦਲੀਪ ਸਿੰਘ , ਬਲਵੰਤ ਰਾਏ ਜਸਵਾਲ ਅਤੇ ਉਸਤਾਦ ਜਸਵੰਤ ਭੰਵਰਾ ਜੀ ਤੋਂ ਵੀ ਆਪ ਨੇ ਸ਼ਾਸਤਰੀ ਸੰਗੀਤ ਸਿੱਖਿਆ ਗ੍ਰਹਿਣ ਕੀਤੀ।

ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਜਵੱਦੀ ਕਲਾਂ (ਲੁਧਿਆਣਾ) ਵਿੱਚ ਆਪ ਨੇ ਉਸਤਾਦ ਜਸਵੰਤ ਭੰਵਰਾ ,ਡਾਃ ਗੁਰਨਾਮ ਸਿੰਘ ਪਟਿਆਲਾ ਅਤੇ ਸ੍ਵ. ਬੀਬੀ ਜਸਬੀਰ ਕੌਰ ਖਾਲਸਾ ਦੇ ਨਾਲ ਵੱਡੀ ਧਿਰ ਬਣ ਕੇ 1991 ਚ ਸੰਤ ਬਾਬਾ ਸੁੱਚਾ ਸਿੰਘ ਜੀ ਦੀ ਅਗਵਾਈ ਹੇਠ ਨਿਰਧਾਰਤ ਰਾਗਾਂ ਵਾਲੀ ਕੀਰਤਨ ਲਹਿਰ ਦੀ ਨੀਂਹ ਰੱਖੀ। ਸੰਗੀਤ ਅਧਿਆਪਨ ਦਾ ਕਾਰਜ ਆਪ ਨੇ ਮਾਲਵਾ ਸੈਂਟਰਲ ਕਾਲਿਜ ਆਫ਼ ਐਜੂਕੇਸ਼ਨ ਲੁਧਿਆਣਾ ਤੇ ਗੁਰੂ ਨਾਨਕ ਗਰਲਜ਼ ਕਾਲਿਜ ਲੁਧਿਆਣਾ ਵਿੱਚ ਮੁਖੀ ਸੰਗੀਤ ਵਿਭਾਗ ਵਜੋਂ ਲੰਮਾ ਸਮਾਂ ਕੀਤਾ। ਇਸ ਵਕਤ ਵੀ ਆਪ ਗੁਰਮਤਿ ਸੰਗੀਤ ਅਕਾਦਮੀ ਸ਼੍ਰੀ ਆਨੰਦਪੁਰ ਸਾਹਿਬ ਦੇ ਨਿਰਦੇਸ਼ਕ ਸਨ।

ਆਪ ਵੱਲੋਂ ਗੁਰਮਤਿ ਸੰਗੀਤ ਨਾਲ ਸਬੰਧਿਤ ਪੰਜ ਪੁਸਤਕਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਪੰਜਾਬੀ ਵਿਦਵਾਨ ਪ੍ਰੋਃ ਪ੍ਰੀਤਮ ਸਿੰਘ ਪਟਿਆਲਾ ਦੀ ਪ੍ਰੇਰਨਾ ਨਾਲ ਉਨ੍ਹਾਂ ਕਲਮ ਸਾਧਨਾ ਸ਼ੁਰੂ ਕੀਤੀ। ਇਸ ਵੇਲੇ ਵੀ ਉਨ੍ਹਾਂ ਦੀਆਂ ਤਿੰਨ ਕਿਤਾਬਾਂ ਪ੍ਰਕਾਸ਼ਨ ਅਧੀਨ ਸਨ।
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਵੀ ਉਹ ਜੀਵਨ ਮੈਂਬਰ ਸਨ।

ਉਨ੍ਹਾਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਆਖ਼ਰੀ ਮੁਲਾਕਾਤ ਵੇਲੇ ਸੰਦੇਸ਼ ਦਿੰਦਿਆਂ ਕਿਹਾ ਕਿ ਮੇਰੇ ਲਈ ਅਰਦਾਸ ਕਰੋ ਕਿ ਮੈ ਗੁਰਬਾਣੀ ਸੰਗੀਤ ਦੇ ਅਧੂਰੇ ਪ੍ਰਾਜੈਕਟ ਨਿਰਵਿਘਨ ਸੰਪੂਰਨ ਕਰ ਸਕਾਂ ਪਰ ਉਹ ਗੱਲ ਪੂਰੀ ਨਾ ਹੋ ਸਕੀ।
ਪ੍ਰੋਃ ਕਰਤਾਰ ਸਿੰਘ ਜੀ ਦੇ ਸਪੁੱਤਰ ਅਮਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮੀਂ ਚਾਰ ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨ ਘਰ ਲੁਧਿਆਣਾ ਚ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...