ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਤੋਂ ਲੋਕਾਂ ਨੂੰ ਅਜੇ ਵੀ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ‘ਚ ਠੰਡ ਦੌਰਾਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਹਾਲਾਂਕਿ ਮੰਗਲਵਾਰ ਤੋਂ ਮੌਸਮ ‘ਚ ਬਦਲਾਅ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ 24-25 ਅਤੇ 28 ਤਾਰੀਖ਼ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਰਹਿ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 24 ਤੋਂ 28 ਜਨਵਰੀ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਦੀ ਸ਼ੁਰੂਆਤ ਤੇਜ਼ ਧੁੱਪ ਨਾਲ ਹੋਵੇਗੀ ਅਤੇ 5 ਦਿਨ ਤੱਕ ਚੰਗੀ ਧੁੱਪ ਖਿੜੇਗੀ। ਇਸ ਨਾਲ ਤਾਪਮਾਨ ‘ਚ ਵਾਧਾ ਹੋਵੇਗਾ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ।
----------- Advertisement -----------
ਪੰਜਾਬ ‘ਚ ਮੌਸਮ ਨੇ ਲਈ ਕਰਵਟ, ਇਨ੍ਹਾਂ ਦਿਨਾਂ ‘ਚ ਹੋਵੇਗੀ ਬਾਰਿਸ਼
Published on
----------- Advertisement -----------
----------- Advertisement -----------












