November 25, 2026, 2:35 am
----------- Advertisement -----------
HomeNewsBreaking Newsਵਿਜੀਲੈਂਸ ਨੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਪੰਚਾਇਤ...

ਵਿਜੀਲੈਂਸ ਨੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿੰਡ ਵੈਰੋਵਾਲ ਬਾਵਿਆ, ਬਲਾਕ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਅਤੇ ਪੰਚਾਇਤ ਸਕੱਤਰ ਬਲਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਬਿਊਰੋ ਦੀ ਤਕਨੀਕੀ ਟੀਮ ਨੇ ਗ੍ਰਾਮ ਪੰਚਾਇਤ ਵੈਰੋਵਾਲ ਬਾਵਿਆ, ਜ਼ਿਲ੍ਹਾ ਤਰਨਤਾਰਨ ਨੂੰ ਸਾਲ 2013 ਅਤੇ 2017 ਦੌਰਾਨ ਪ੍ਰਾਪਤ ਹੋਏ ਵਿਕਾਸ ਫੰਡਾਂ ਵਿੱਚ ਹੋਏ ਗਬਨ ਸਬੰਧੀ ਜਾਂਚ ਕੀਤੀ ਹੈ। ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਚੈਕ ਪੀਰੀਅਡ ਦੌਰਾਨ ਗ੍ਰਾਮ ਪੰਚਾਇਤ ਨੂੰ ਕੁੱਲ 47,47,373 ਰੁਪਏ ਦੇ ਸਰਕਾਰੀ ਫੰਡ ਪ੍ਰਾਪਤ ਹੋਏ ਜਦਕਿ ਪਿੰਡ ਦੀ ਪੰਚਾਇਤੀ ਸ਼ਾਮਲਾਟ ਜ਼ਮੀਨ ‘ਤੇ ਠੇਕੇ ਤੋਂ 24,75,000 ਰੁਪਏ ਪ੍ਰਾਪਤ ਹੋਏ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਾਂਕਣ ਸਮੇਂ ਦੌਰਾਨ ਉਕਤ ਪੰਚਾਇਤ ਨੂੰ ਕੁੱਲ ਰਾਸ਼ੀ 72,22,373 ਰੁਪਏ ਪ੍ਰਾਪਤ ਹੋਈ ਜਦਕਿ 63,62,522 ਰੁਪਏ ਖਰਚ ਕੀਤੇ। ਜਿਸ ਤੋਂ ਪਤਾ ਲੱਗਦਾ ਹੈ ਕਿ ਸਾਬਕਾ ਸਰਪੰਚ ਗੁਰਜੀਤ ਸਿੰਘ ਨੇ ਪੰਚਾਇਤ ਸਕੱਤਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਫੰਡਾਂ ਵਿੱਚ 8,59,851 ਲੱਖ ਰੁਪਏ ਦਾ ਗਬਨ ਕੀਤਾ ਹੈ।

ਇਸ ਸਬੰਧ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈਪੀਸੀ ਦੀ ਧਾਰਾ 409, 420, 467, 468, 471, 201, 102-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...