June 28, 2026, 10:33 pm
----------- Advertisement -----------
HomeNewsLatest Newsਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ

ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ ‘ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...