ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 74ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਇੱਥੇ ਮੁੱਖ ਮਹਿਮਾਨ ਵਜੋਂ ਪੁੱਜੇ ਹਨ। ਉਨ੍ਹਾਂ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਵੀ ਦਿੱਤੀ ਗਈ। ਉਨ੍ਹਾਂ ਤਿਰੰਗਾ ਲਹਿਰਾ ਕੇ ਪੰਜਾਬ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।












