November 15, 2026, 3:23 am
----------- Advertisement -----------
HomeNewsEntertainmentਮਾਂ ਦੀ ਚੰਗੀ ਸਿਹਤ ਲਈ ਦਰਗਾਹ ‘ਤੇ ਚਾਦਰ ਚੜ੍ਹਾਉਣ ਪਹੁੰਚੀ ਰਾਖੀ ਸਾਵੰਤ,...

ਮਾਂ ਦੀ ਚੰਗੀ ਸਿਹਤ ਲਈ ਦਰਗਾਹ ‘ਤੇ ਚਾਦਰ ਚੜ੍ਹਾਉਣ ਪਹੁੰਚੀ ਰਾਖੀ ਸਾਵੰਤ, ਵੇਖੋ ਵੀਡੀਓ

Published on

----------- Advertisement -----------

ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹੈ। ਇਕ ਪਾਸੇ ਜਿੱਥੇ ਉਨ੍ਹਾਂ ਨੇ ਆਪਣੇ ਵਿਆਹ ਦੀ ਖਬਰ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ, ਉਥੇ ਹੀ ਦੂਜੇ ਪਾਸੇ ਅਦਾਕਾਰਾ ਦੀ ਮਾਂ ਕੈਂਸਰ ਨਾਲ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ। ਅਜਿਹੇ ‘ਚ ਰਾਖੀ ਹਰ ਰੋਜ਼ ਮਾਂ ਲਈ ਪ੍ਰਾਰਥਨਾ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਵੀਰਵਾਰ ਨੂੰ ਰਾਖੀ ਸਾਵੰਤ ਆਪਣੇ ਵਿਆਹ ਅਤੇ ਮਾਂ ਦੀ ਅਰਦਾਸ ਕਰਨ ਦਰਗਾਹ ‘ਤੇ ਪਹੁੰਚੀ। ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਜਿਸ ‘ਚ ਅਦਾਕਾਰਾ ਦੱਸ ਰਹੀ ਹੈ ਕਿ ਉਹ ਆਪਣੀ ਮਾਂ ਦੀ ਸਿਹਤ ਅਤੇ ਆਦਿਲ ਦੇ ਨਾਲ ਆਪਣੇ ਕਾਮਯਾਬ ਵਿਆਹ ਦੀ ਦੁਆ ਕਰਨ ਦੇ ਲਈ ਦਰਗਾਹ ‘ਚ ਚਾਦਰ ਚੜਾਉਣ ਜਾ ਰਹੀ ਹੈ ਅਤੇ ਖੁਦਾ ਉਨ੍ਹਾਂ ਦੀ ਦੁਆ ਨੂੰ ਕਬੂਲ ਕਰੇ । ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਉਨ੍ਹਾਂ ਦੀ ਕਾਮਯਾਬ ਜ਼ਿੰਦਗੀ ਦੀ ਦੁਆ ਕਰ ਰਹੇ ਹਨ । ਦੱਸ ਦਈਏ ਕਿ ਰਾਖੀ ਦੀ ਮਾਂ ਹਸਪਤਾਲ ‘ਚ ਦਾਖਲ ਹੈ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ । ਰਾਖੀ ਸਾਵੰਤ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਦੇ ਕਈ ਆਈਟਮ ਨੰਬਰ ‘ਚ ਨਜ਼ਰ ਆ ਚੁੱਕੀ ਹੈ । ਇਸ ਦੇ ਨਾਲ ਹੀ ਬਿੱਗ ਬੌਸ ‘ਚ ਵੀ ਆਪਣੇ ਡਰਾਮੇ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ । ਰਾਖੀ ਸਾਵੰਤ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...