November 23, 2026, 9:32 am
----------- Advertisement -----------
HomeNewsBreaking Newsਗੁਬਾਰਿਆਂ 'ਚ ਹਵਾ ਭਰਨ ਵਾਲੇ ਸਿਲੰਡਰ 'ਚ ਹੋਇਆ ਧਮਾਕਾ, ਪਿਓ-ਪੁੱਤ ਦੀਆਂ ਕੱਟੀਆਂ...

ਗੁਬਾਰਿਆਂ ‘ਚ ਹਵਾ ਭਰਨ ਵਾਲੇ ਸਿਲੰਡਰ ‘ਚ ਹੋਇਆ ਧਮਾਕਾ, ਪਿਓ-ਪੁੱਤ ਦੀਆਂ ਕੱਟੀਆਂ ਗਈਆਂ ਲੱਤਾਂ: ਕੋਲ ਖੜ੍ਹਾ ਪੁਲਸ ਮੁਲਾਜ਼ਮ ਵੀ ਹੋਇਆ ਜ਼ਖਮੀ

Published on

----------- Advertisement -----------

ਸੰਗਰੂਰ, 27 ਜਨਵਰੀ 2023 – ਸੰਗਰੂਰ ਵਿੱਚ ਗਣਤੰਤਰ ਦਿਵਸ ਮੌਕੇ ਗੁਬਾਰੇ ਭਰਨ ਲਈ ਵਰਤਿਆ ਜਾਣ ਵਾਲਾ ਸਿਲੰਡਰ ਫਟ ਗਿਆ। ਜਿਸ ਵਿੱਚ ਪਿਉ-ਪੁੱਤ ਦੀਆਂ ਲੱਤਾਂ ਵੱਢੀਆਂ ਗਈਆਂ। ਇਸ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਪੁਲੀਸ ਮੁਲਾਜ਼ਮ ਦੀ ਪਛਾਣ ਰਣਜੀਤ ਵਜੋਂ ਹੋਈ ਹੈ।

ਦੋਵੇਂ ਪਿਓ-ਪੁੱਤ ਪੁਲ ‘ਤੇ ਗੁਬਾਰੇ ਵੇਚ ਰਹੇ ਸਨ। ਪੁਲਿਸ ਵਾਲਾ ਰਣਜੀਤ ਉਸ ਦੇ ਕੋਲ ਖੜ੍ਹਾ ਸੀ। ਅਚਾਨਕ ਸਿਲੰਡਰ ‘ਚ ਧਮਾਕਾ ਹੋਇਆ। ਜਿਸ ਤੋਂ ਬਾਅਦ ਰੌਲਾ ਪੈ ਗਿਆ। ਲੋਕ ਤੁਰੰਤ ਮੌਕੇ ਵੱਲ ਭੱਜੇ। ਉੱਥੇ ਪਿਓ-ਪੁੱਤ ਅਤੇ ਪੁਲਿਸ ਮੁਲਾਜ਼ਮ ਰਣਜੀਤ ਸਿੰਘ ਖੂਨ ਨਾਲ ਲੱਥਪੱਥ ਸੜਕ ‘ਤੇ ਤੜਫ ਰਹੇ ਸਨ। ਲੋਕਾਂ ਨੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਐਂਬੂਲੈਂਸ ਨੂੰ ਵੀ ਸੂਚਿਤ ਕੀਤਾ ਗਿਆ।

ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪਿਓ-ਪੁੱਤ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮ ਦੇ ਹੱਥ ਅਤੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜ਼ਖਮੀ ਪਿਓ-ਪੁੱਤ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਪਿਓ-ਪੁੱਤ ਇਕ ਗੈਸ ਸਿਲੰਡਰ ਤੋਂ ਦੂਜੇ ਗੈਸ ਸਿਲੰਡਰ ‘ਚ ਗੈਸ ਭਰ ਰਹੇ ਸਨ। ਅਚਾਨਕ ਸਿਲੰਡਰ ਫਟ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਪੁਲ ‘ਤੇ ਖੂਨ ਹੀ ਖੂਨ ਸੀ। ਹਾਦਸੇ ਵਿੱਚ ਗੁਬਾਰੇ ਵੇਚਣ ਆਏ ਪਿਓ-ਪੁੱਤ ਦੀਆਂ ਲੱਤਾਂ ਕੱਟੀਆਂ ਗਈਆਂ। ਗੁਬਾਰੇ ਵੇਚਣ ਵਾਲੇ ਵਿਅਕਤੀ ਦਾ ਲੜਕਾ 9ਵੀਂ ਜਮਾਤ ਦਾ ਵਿਦਿਆਰਥੀ ਹੈ। ਲੋਕਾਂ ਦੀ ਮੰਗ ਹੈ ਕਿ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਦੇਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...