ਸੀਰੀਅਲ ‘ਦੇਵੋਂ ਕੇ ਦੇਵ ਮਹਾਦੇਵ’ ‘ਚ ਭਗਵਾਨ ਸ਼ਿਵ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਮੋਹਿਤ ਰੈਨਾ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਅਦਾਕਾਰ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਨ੍ਹਾਂ ਤਸਵੀਰਾਂ ਦੇ ਨਾਲ ਮੋਹਿਤ ਰੈਨਾ ਨੇ ਇਕ ਲੰਬੀ ਪੋਸਟ ਵੀ ਲਿਖੀ ਹੈ, ਜਿਸ ‘ਚ ਉਨ੍ਹਾਂ ਨੇ ਆਪਣੇ ਦਿਲ ਦੀ ਗੱਲ ਕਹੀ ਹੈ।

ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਮੋਹਿਤ ਰੈਨਾ ਨੇ ਪੋਸਟ ‘ਚ ਲਿਖਿਆ- ‘ਪਿਆਰ ਕਿਸੇ ਰੁਕਾਵਟ ਨੂੰ ਨਹੀਂ ਪਛਾਣਦਾ, ਇਹ ਰੁਕਾਵਟਾਂ ਨੂੰ ਦੂਰ ਕਰਦਾ ਹੈ। ਉਹ ਛਾਲ ਮਾਰਦਾ ਹੈ, ਅਤੇ ਆਪਣੀ ਮੰਜ਼ਿਲ ‘ਤੇ ਪਹੁੰਚਣ ਦੀ ਉਮੀਦ ਨਾਲ ਭਰਿਆ ਹੋਇਆ ਹੈ।

ਉਸ ਉਮੀਦ ਅਤੇ ਆਪਣੇ ਮਾਤਾ-ਪਿਤਾ ਦੇ ਆਸ਼ੀਰਵਾਦ ਨਾਲ, ਅਸੀਂ ਹੁਣ ਦੋ ਨਹੀਂ ਸਗੋਂ ਇੱਕ ਹੋ ਗਏ ਹਾਂ। ਇਸ ਨਵੇਂ ਸਫ਼ਰ ‘ਚ ਤੁਹਾਡੇ ਸਾਰਿਆਂ ਦੇ ਪਿਆਰ ਅਤੇ ਆਸ਼ੀਰਵਾਦ ਦੀ ਲੋੜ ਹੈ। ਮੋਹਿਤ ਵਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਕੁਝ ਤਸਵੀਰਾਂ ‘ਚ ਅਭਿਨੇਤਾ ਆਪਣੀ ਪਤਨੀ ਨਾਲ ਮੰਡਪ ‘ਚ ਨਜ਼ਰ ਆ ਰਹੇ ਹਨ।

ਜਦਕਿ ਕੁਝ ਤਸਵੀਰਾਂ ‘ਚ ਦੋਵੇਂ ਵਿਆਹ ਤੋਂ ਬਾਅਦ ਇਕ-ਦੂਜੇ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਜਿਵੇਂ ਹੀ ਮੋਹਿਤਾ ਰੈਨਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ, ਉਦੋਂ ਤੋਂ ਹੀ ਸਾਰੇ ਨਵੇਂ ਵਿਆਹੇ ਜੋੜੇ ਨੂੰ ਵਧਾਈ ਦੇ ਰਹੇ ਹਨ। ਬਾਲੀਵੁੱਡ ਦੇ ਦਿੱਗਜ ਫਿਲਮ ਨਿਰਮਾਤਾ ਕਰਨ ਜੌਹਰ ਨੇ ਇਸ ‘ਤੇ ਟਿੱਪਣੀ ਕਰਦੇ ਹੋਏ ਲਿਖਿਆ- ‘ਬਧਾਈ ਹੋ।’












