August 27, 2026, 3:56 am
----------- Advertisement -----------
HomeNewsEntertainmentਅਦਾਕਾਰ ਅਨੂੰ ਕਪੂਰ ਨੂੰ ਪਿਆ ਦਿਲ ਦਾ ਦੌਰਾ,ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਅਦਾਕਾਰ ਅਨੂੰ ਕਪੂਰ ਨੂੰ ਪਿਆ ਦਿਲ ਦਾ ਦੌਰਾ,ਹਸਪਤਾਲ ‘ਚ ਕਰਵਾਇਆ ਗਿਆ ਭਰਤੀ

Published on

----------- Advertisement -----------

ਮਸ਼ਹੂਰ ਅਦਾਕਾਰ ਅਨੂ ਕਪੂਰ ਨੂੰ ਵੀਰਵਾਰ (26 ਜਨਵਰੀ) ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਅਨੂ ਫਿਲਹਾਲ ਡਾਕਟਰਾਂ ਦੀ ਨਿਗਰਾਨੀ ‘ਚ ਹੈ ਅਤੇ ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸਰ ਗੰਗਾ ਰਾਮ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ ਕਿ ਅਨੁ ਕਪੂਰ ਨੂੰ ਛਾਤੀ ਦੀ ਸਮੱਸਿਆ ਕਾਰਨ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਦਿਲ ਦੇ ਮਾਹਿਰ ਡਾਕਟਰ ਸੁਸ਼ਾਂਤ ਵੱਟਲ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਮੇਂ ਉਹ ਸਥਿਰ ਹੈ ਅਤੇ ਠੀਕ ਹੋ ਰਿਹਾ ਹੈ। ਹੁਣ ਇਹ ਖਬਰ ਸੁਣ ਕੇ ਅਨੂ ਦੇ ਪ੍ਰਸ਼ੰਸਕ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

ਅਨੁ ਕਪੂਰ ਦਾ ਜਨਮ 20 ਫਰਵਰੀ 1956 ਨੂੰ ਭੋਪਾਲ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂ ਅਨਿਲ ਕਪੂਰ ਸੀ। ਹਾਲਾਂਕਿ, ਆਪਣੇ ਪਿਤਾ ਦੀ ਥੀਏਟਰ ਕੰਪਨੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਸਦਾ ਨਾਮ ਬਦਲ ਕੇ ਅਨੂ ਕਪੂਰ ਰੱਖਿਆ ਗਿਆ। ਅਭਿਨੇਤਾ ਹੋਣ ਤੋਂ ਇਲਾਵਾ, ਅਨੁ ਇੱਕ ਗਾਇਕ, ਟੀਵੀ ਹੋਸਟ ਅਤੇ ਰੇਡੀਓ ਜੌਕੀ ਵੀ ਹੈ। ਉਸਨੇ ਆਪਣੇ 40 ਸਾਲਾਂ ਦੇ ਕਰੀਅਰ ਵਿੱਚ 100 ਤੋਂ ਵੱਧ ਫਿਲਮਾਂ ਦੇ ਨਾਲ-ਨਾਲ ਕਈ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ। ਅਨੂ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਸ ਨੇ ਅਮਿਤਾਭ ਬੱਚਨ ਦੀ ਫਿਲਮ ‘ਕਾਲਾ ਪੱਥਰ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਪਰ ਉਸ ਨੂੰ ਅਸਲੀ ਪਛਾਣ ਫਿਲਮ ‘ਉਤਸਵ’ ਤੋਂ ਮਿਲੀ। ਫਿਰ ਉਸ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਅਨੁ ਨੇ ‘ਤੇਜ਼ਾਬ’, ‘ਮਿਸਟਰ ਇੰਡੀਆ’, ‘ਰਾਮ ਲਖਨ’, ਵਰਗੀਆਂ ਕਈ ਫਿਲਮਾਂ ‘ਚ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...