June 3, 2026, 3:33 am
----------- Advertisement -----------
HomeNewsEntertainmentBirthday Special: ਇਸ ਅਦਾਕਾਰਾ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ ਬੌਬੀ ਦਿਓਲ, ਪਰ...

Birthday Special: ਇਸ ਅਦਾਕਾਰਾ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ ਬੌਬੀ ਦਿਓਲ, ਪਰ ਇਸ ਕਾਰਨ ਵਿਗੜ ਗਈ ਸੀ ਗੱਲ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਬੌਬੀ ਦਿਓਲ ਅੱਜ ਆਪਣਾ 54ਵਾਂ ਜਨਮਦਿਨ ਮਨਾ ਰਿਹਾ ਹੈ। ਬੌਬੀ ਦਿਓਲ ਦਾ ਜਨਮ 27 ਜਨਵਰੀ 1969 ਨੂੰ ਧਰਮਿੰਦਰ ਅਤੇ ਪ੍ਰਕਾਸ਼ ਕੌਰ ਦੇ ਘਰ ਹੋਇਆ ਸੀ। ਬੌਬੀ ਪਹਿਲੀ ਵਾਰ ਬਾਲ ਕਲਾਕਾਰ ਦੇ ਤੌਰ ‘ਤੇ ਫਿਲਮ ‘ਧਰਮਵੀਰ’ ‘ਚ ਨਜ਼ਰ ਆਏ ਸਨ। ਪਰ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ‘ਬਰਸਾਤ’ ਨਾਲ ਬਤੌਰ ਲੀਡ ਐਕਟਰ ਕੀਤੀ ਸੀ। ਉਨ੍ਹਾਂ ਨੂੰ ਆਪਣੀ ਪਹਿਲੀ ਫਿਲਮ ਲਈ ਫਿਲਮਫੇਅਰ ਬੈਸਟ ਮੇਲ ਡੈਬਿਊ ਐਵਾਰਡ ਵੀ ਮਿਲਿਆ ਅਤੇ ਇਸ ਫਿਲਮ ਤੋਂ ਬਾਅਦ ਉਨ੍ਹਾਂ ਨੇ ‘ਸੋਲਜ਼ਰ’, ‘ਬਾਦਲ’, ‘ਬਿੱਛੂ’, ਹਮਰਾਜ ਅਤੇ ‘ਅਜਨਬੀ’ ਵਰਗੀਆਂ ਕਈ ਹਿੱਟ ਫਿਲਮਾਂ ਦਿੱਤੀਆਂ।

ਆਪਣੀਆਂ ਫਿਲਮਾਂ ਤੋਂ ਇਲਾਵਾ ਬੌਬੀ ਦਿਓਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਾਫੀ ਚਰਚਾ ‘ਚ ਰਹਿੰਦੇ ਹਨ। ਬੌਬੀ ਦਿਓਲ ਦਾ ਵਿਆਹ ਤਾਨਿਆ ਦਿਓਲ ਨਾਲ ਹੋਇਆ ਹੈ। ਹਾਲਾਂਕਿ ਬਹੁਤ ਘੱਟ ਲੋਕ ਜਾਣਦੇ ਹਨ ਕਿ ਬੌਬੀ ਦਾ ਅਭਿਨੇਤਰੀ ਨੀਲਮ ਕੋਠਾਰੀ ਨਾਲ ਵੀ ਅਫੇਅਰ ਸੀ। ਉਨ੍ਹਾਂ ਦਾ ਅਫੇਅਰ ਵਿਆਹ ਤੱਕ ਨਾ ਪਹੁੰਚਣ ਦਾ ਕਾਰਨ ਬੌਬੀ ਦੇ ਪਿਤਾ ਧਰਮਿੰਦਰ ਨੂੰ ਮੰਨਿਆ ਜਾ ਰਿਹਾ ਹੈ। ਅੱਜ ਅਦਾਕਾਰ ਦੇ ਜਨਮਦਿਨ ਦੇ ਮੌਕੇ ‘ਤੇ ਅਸੀਂ ਤੁਹਾਨੂੰ ਬੌਬੀ ਦਿਓਲ ਅਤੇ ਨੀਲਮ ਕੋਠਾਰੀ ਦੀ ਪ੍ਰੇਮ ਕਹਾਣੀ ਬਾਰੇ ਦੱਸਣ ਜਾ ਰਹੇ ਹਾਂ। ਨੀਲਮ ਕੋਠਾਰੀ ਅਤੇ ਬੌਬੀ ਦਿਓਲ ਨੇ ਕਰੀਬ 5 ਸਾਲ ਇੱਕ ਦੂਜੇ ਨੂੰ ਡੇਟ ਕੀਤਾ। ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ। ਪਰ ਧਰਮਿੰਦਰ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ। ਧਰਮਿੰਦਰ ਇਸ ਰਿਸ਼ਤੇ ਦੇ ਸਖਤ ਖਿਲਾਫ ਸਨ। ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਕੋਈ ਵੀ ਬੇਟਾ ਕਿਸੇ ਬਾਲੀਵੁੱਡ ਅਦਾਕਾਰਾ ਨਾਲ ਵਿਆਹ ਕਰੇ।

ਸਟਾਰਡਸਟ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ ‘ਚ ਆਪਣੇ ਅਤੇ ਬੌਬੀ ਦਿਓਲ ਦੇ ਰਿਸ਼ਤੇ ਬਾਰੇ ਗੱਲ ਕਰਦੇ ਹੋਏ ਨੀਲਮ ਨੇ ਕਿਹਾ ਕਿ ”ਮੈਂ ਕਦੇ ਬੌਬੀ ਦੇ ਮਾਤਾ-ਪਿਤਾ ਨੂੰ ਨਹੀਂ ਮਿਲੀ ਸੀ ਅਤੇ ਨਾ ਹੀ ਮੈਨੂੰ ਪਤਾ ਹੈ ਕਿ ਬੌਬੀ ਨੇ ਕਦੇ ਆਪਣੇ ਪਿਤਾ ਧਰਮਿੰਦਰ ਅਤੇ ਮਾਂ ਪ੍ਰਕਾਸ਼ ਕੌਰ ਨਾਲ ਇਸ ਬਾਰੇ ਗੱਲ ਕੀਤੀ ਸੀ। ਖਬਰਾਂ ਮੁਤਾਬਕ ਧਰਮਿੰਦਰ ਨੇ ਬੌਬੀ ਨੂੰ ਅਦਾਕਾਰਾ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਸੀ। ਪਰ ਨੀਲਮ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਹ ਬੌਬੀ ਤੋਂ ਖੁਸ਼ ਨਹੀਂ ਸੀ। ਇਸੇ ਕਰਕੇ ਦੋਵੇਂ ਆਪਸੀ ਸਹਿਮਤੀ ਨਾਲ ਵੱਖ ਹੋ ਗਏ ਸਨ। ਨੀਲਮ ਤੋਂ ਵੱਖ ਹੋਣ ਤੋਂ ਬਾਅਦ ਬੌਬੀ ਦਿਓਲ ਨੇ 1996 ਵਿੱਚ ਤਾਨਿਆ ਨਾਲ ਵਿਆਹ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...