October 5, 2026, 3:23 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਗੀਤ 295 ‘ਤੇ ਡਾਂਸ ਕਰਦੀ ਨਜ਼ਰ ਆਈ ਕੰਗਨਾ ਰਣੌਤ...

ਸਿੱਧੂ ਮੂਸੇਵਾਲਾ ਦੇ ਗੀਤ 295 ‘ਤੇ ਡਾਂਸ ਕਰਦੀ ਨਜ਼ਰ ਆਈ ਕੰਗਨਾ ਰਣੌਤ ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰ ਕੰਗਨਾ ਰਣੌਤ, ਜੋ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਕਲਾਕਾਰਾਂ ਨਾਲ ਖਲਲ ਪਾਉਂਦੀ ਨਜ਼ਰ ਆਉਂਦੀ ਸੀ, ਉਸਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਕੰਗਨਾ ਰਣੌਤ ਇੱਕ ਪੰਜਾਬੀ ਗੀਤ ‘ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਹ ਪੰਜਾਬੀ ਗੀਤ ਕਿਸੇ ਹੋਰ ਦਾ ਨਹੀਂ ਸਗੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 295 ਗੀਤ ਹੈ। ਦੱਸਣਯੋਗ ਹੈ ਕਿ ਕੰਗਨਾ ਰਣੌਤ ਨੇ ਪੰਜਾਬੀਆਂ ਦੇ ਦਿਲਾਂ ‘ਚ ਆਪਣੀ ਇੱਕ ਵਿਲੱਖਣ ਛਵੀ ਬਣਾਈ ਹੋਈ ਹੈ ਹਾਲਾਂਕਿ ਇਹ ਵੀਡੀਓ ਜਿਸ ਵਿੱਚ ਉਹ ਸਿੱਧੂ ਮੂਸੇਵਾਲਾ ਦੇ ਗੀਤ 295 ‘ਤੇ ਡਾਂਸ ਕਰ ਰਹੀ ਹੈ, ਲੋਕ ਇਸ ਵੀਡੀਓ ਨੂੰ ਦੇਖ ਕੇ ਖੁਸ਼ ਹੋ ਰਹੇ ਹਨ। ਦੱਸ ਦਈਏ ਕਿ 295 ਗੀਤ ਸਿੱਧੂ ਦੇ ਧਮਾਕੇਦਾਰ ਬੋਲਾਂ ਕਰਕੇ ਸੁਰਖੀਆਂ ‘ਚ ਸੀ, ਹੈ ਅਤੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੂੰ ਪੂਰੀ ਉਮੀਦ ਹੈ ਕਿ ਹਮੇਸ਼ਾ ਸੁਰਖੀਆਂ ‘ਚ ਹੀ ਰਹੇਗਾ।

ਸਿੱਧੂ ਮੂਸੇਵਾਲਾ 295 ਗੀਤ ਸਿਰਫ ਪੰਜਾਬੀਆਂ ਨੇ ਹੀ ਨਹੀਂ, ਸਗੋਂ ਬਾਲੀਵੁੱਡ ਦੇ ਪ੍ਰਸਿੱਧ ਕਲਾਕਾਰਾਂ ਨੇ ਵੀ ਖੂਬ ਪਸੰਦ ਕੀਤਾ ਸੀ। ਕਈ ਦਿੱਗਜ਼ ਕਲਾਕਾਰਾਂ ਨੇ 295 ਗੀਤ ਨਾਲ ਵੱਖ-ਵੱਖ ਤਰ੍ਹਾਂ ਦੀਆਂ ਸਟੋਰੀਆਂ ਆਪਣੇ ਇੰਸਟਾਗ੍ਰਾਮ ‘ਤੇ ਪਾਈਆਂ ਸਨ। ਕਿਉਂਕਿ ਸਿੱਧੂ ਮੂਸੇਵਾਲਾ ਦੀ ਤਰ੍ਹਾਂ, ਕੰਗਨਾ ਰਣੌਤ ਵੀ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ਤਾਂ ਲੋਕਾਂ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਜਿਸ ਬੋਲਾਂ ‘ਤੇ ਉਹ ਝੂਮ ਰਹੀ ਹੈ ਉਹ ਉਸਦੀ ਪੇਸ਼ੇਵਰ ਜ਼ਿੰਦਗੀ ਲਈ ਢੁਕਵੀਂ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕੋਈ ਬਾਲੀਵੁੱਡ ਕਲਾਕਾਰ ਸਿੱਧੂ ਦੇ ਗਾਣੇ ‘ਤੇ ਨੱਚਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਰਣਵੀਰ ਸਿੰਘ ਅਤੇ ਵਿੱਕੀ ਕੌਸ਼ਲ ਦਾ ਵੀ ਇੱਕ ਇਵੈਂਟ ਦੌਰਾਨ ਸਟੇਜ ਦੇ ਪਿੱਛੇ ਸਿੱਧੂ ਦੇ ਗੀਤ ‘ਤੇ ਡਾਂਸ ਕਰਦੇ ਹੋਏ ਦਾ ਵੀਡੀਓ ਸਾਹਮਣੇ ਆਇਆ ਸੀ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸਦੀ ਦੁਖਦਾਈ ਮੌਤ ‘ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...