October 28, 2026, 6:37 pm
----------- Advertisement -----------
HomeNewsLatest Newsਗੋਆ 'ਚ ਬਿਨਾਂ ਇਜਾਜ਼ਤ ਸੈਲਾਨੀਆਂ ਦੀਆਂ ਤਸਵੀਰਾਂ ਖਿੱਚਣ 'ਤੇ ਲੱਗੀ ਪਾਬੰਦੀ, ਸਰਕਾਰ...

ਗੋਆ ‘ਚ ਬਿਨਾਂ ਇਜਾਜ਼ਤ ਸੈਲਾਨੀਆਂ ਦੀਆਂ ਤਸਵੀਰਾਂ ਖਿੱਚਣ ‘ਤੇ ਲੱਗੀ ਪਾਬੰਦੀ, ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

Published on

----------- Advertisement -----------

ਗੋਆ ਵਿੱਚ ਸੈਲਾਨੀਆਂ ਦੀ ਨਿੱਜਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਇੱਥੋਂ ਦੀ ਸਰਕਾਰ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੈਲਾਨੀਆਂ ਨਾਲ ਫੋਟੋਆਂ ਖਿੱਚਣ ਜਾਂ ਉਨ੍ਹਾਂ ਦੀਆਂ ਇਕੱਲੀਆਂ ਫੋਟੋਆਂ ਖਿੱਚਣ ਤੋਂ ਪਹਿਲਾਂ, ਖਾਸ ਤੌਰ ‘ਤੇ ਜਦੋਂ ਉਹ ਧੁੱਪ ਵਿਚ ਲੇਟਦੇ ਹੋਣ ਜਾਂ ਸਮੁੰਦਰ ਵਿਚ ਮਸਤੀ ਕਰਦੇ ਹੋਣ ਤਾਂ ਉਨ੍ਹਾਂ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੁੰਦੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਸੈਲਾਨੀਆਂ ਦੀ ਨਿੱਜਤਾ ਦਾ ਸਨਮਾਨ ਕੀਤਾ ਜਾਵੇਗਾ।

ਨਵੀਂ ਐਡਵਾਈਜ਼ਰੀ ‘ਚ ਗੋਆ ‘ਚ ਖੁੱਲ੍ਹੇ ਸਥਾਨਾਂ ‘ਤੇ ਖਾਣਾ ਪਕਾਉਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਅਜਿਹਾ ਕਰਨ ‘ਤੇ 50,000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਬੀਚ ‘ਤੇ ਸ਼ਰਾਬ ਪੀਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਸਰਕਾਰ ਨੇ ਚੱਟਾਨਾਂ ਅਤੇ ਖਤਰਨਾਕ ਥਾਵਾਂ ‘ਤੇ ਸੈਲਫੀ ਨਾ ਲੈਣ ਲਈ ਕਿਹਾ ਹੈ, ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਸੈਲਾਨੀਆਂ ਨੂੰ ਗੋਆ ਦੀਆਂ ਇਤਿਹਾਸਕ ਇਮਾਰਤਾਂ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕੀਤੀ ਗਈ ਹੈ। ਓਵਰਚਾਰਜ ਤੋਂ ਬਚਣ ਲਈ ਟੈਕਸੀਆਂ ਨੂੰ ਮੀਟਰ ਦੇਖ ਕੇ ਕਿਰਾਇਆ ਅਦਾ ਕਰਨ ਲਈ ਕਿਹਾ ਗਿਆ ਹੈ। ਗਾਈਡਲਾਈਨ ਮੁਤਾਬਕ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਸੈਰ-ਸਪਾਟਾ ਵਿਭਾਗ ਕੋਲ ਰਜਿਸਟਰਡ ਹੋਟਲਾਂ ਵਿੱਚ ਠਹਿਰਨ ਦੀ ਸਲਾਹ ਦਿੱਤੀ ਗਈ ਹੈ।

ਇੱਥੇ ਹਰ ਸਾਲ ਵੱਡੀ ਗਿਣਤੀ ‘ਚ ਸੈਲਾਨੀ ਆਉਂਦੇ ਹਨ, ਜਿਨ੍ਹਾਂ ਨੂੰ ਠੱਗ ਚੋਰੀ ਦੀਆਂ ਬਾਈਕ ਜਾਂ ਕਾਰਾਂ ਘੱਟ ਕੀਮਤ ‘ਤੇ ਵੇਚਣ ਦੀ ਕੋਸ਼ਿਸ਼ ਕਰਦੇ ਹਨ। ਨਵੀਂ ਗਾਈਡਲਾਈਨ ‘ਚ ਸੈਲਾਨੀਆਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸੈਲਾਨੀਆਂ ਲਈ ਇਹ ਦਿਸ਼ਾ-ਨਿਰਦੇਸ਼ ਗੋਆ ਸੈਰ-ਸਪਾਟਾ ਵਿਭਾਗ ਵੱਲੋਂ 26 ਜਨਵਰੀ ਨੂੰ ਜਾਰੀ ਕੀਤੇ ਗਏ ਹਨ। ਇਸ ਦਾ ਮਕਸਦ ਸੈਲਾਨੀਆਂ ਦੀ ਨਿੱਜਤਾ, ਉਨ੍ਹਾਂ ਦੀ ਸੁਰੱਖਿਆ ਅਤੇ ਧੋਖਾਧੜੀ ਤੋਂ ਬਚਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...