October 1, 2026, 7:24 am
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ...

ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

Published on

----------- Advertisement -----------

ਚੰਡੀਗੜ੍ਹ/ਮੋਗਾ, 28 ਜਨਵਰੀ: ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ ‘ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦਾ ਦਲੇਰੀ ਅਤੇ ਕੁਰਬਾਨੀਆਂ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਉਨ੍ਹਾਂ ਕਿਹਾ ਕਿ ਇਹ ਜਸ਼ਨ ਨਾ ਸਿਰਫ਼ ਮਹਾਨ ਆਜ਼ਾਦੀ ਘੁਲਾਟੀਏ ਦੀ ਅਮੀਰ ਵਿਰਾਸਤ ਨੂੰ ਜਿੰਦਾ ਰੱਖਣਗੇ ਬਲਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਦਾ ਹੈ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।
ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਅਰੋੜਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸਥਾਪਿਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਅਮਨ ਅਰੋੜਾ ਨੂੰ ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਵਿੱਚ ਚੱਲ ਰਹੇ ਖੇਡ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...