June 16, 2026, 8:34 am
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਕੋਰੋਨਾ ਕਾਰਨ ਦਿਖਾਈ ਸਖ਼ਤੀ: DC, SSP...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਕੋਰੋਨਾ ਕਾਰਨ ਦਿਖਾਈ ਸਖ਼ਤੀ: DC, SSP ਅਤੇ CP ਨੂੰ ਭੇਜੇ ਦਿਸ਼ਾ-ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 2 ਜਨਵਰੀ 2022 – ਮੁੱਖ ਚੋਣ ਅਧਿਕਾਰੀ ਡਾ: ਕਰੁਣਾ ਰਾਜੂ ਨੇ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਵਿਚਕਾਰ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਲੈ ਕੇ ਸਖ਼ਤ ਰਵੱਈਆ ਦਿਖਾਇਆ ਹੈ। ਡਾ: ਕਰੁਣਾ ਰਾਜੂ ਕਿਹਾ ਕਿ ਉਹਨਾਂ ਸਿਹਤ ਸਕੱਤਰ ਤੋਂ ਕੋਰੋਨਾ ਦੀ ਸਥਿਤੀ ਦੀ ਰਿਪੋਰਟ ਲੈ ਲਈ ਹੈ। ਉਸ ਨੂੰ ਅੱਗੇ ਡੀਸੀ, ਐਸਐਸਪੀ ਅਤੇ ਪੁਲਿਸ ਕਮਿਸ਼ਨਰ (ਸੀਪੀ) ਨੂੰ ਭੇਜਿਆ ਗਿਆ ਹੈ ਅਤੇ ਉਹਨਾਂ ਨੂੰ ਇਸ ਸਬੰਧੀ ਸਖ਼ਤ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਹੋਏ ਡਾਕਟਰ ਰਾਜੂ ਨੇ ਕੋਰੋਨਾ ਦੇ ਖਤਰੇ ਦੇ ਵਿਚਕਾਰ ਚੋਣ ਰੈਲੀਆਂ ‘ਤੇ ਕਿਹਾ ਕਿ ਪੰਜਾਬ ਚੋਣਾਂ ਦਾ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦਿਓ, ਉਸ ਤੋਂ ਬਾਅਦ ਮੈਂ ਆਪਣਾ ਕੰਮ ਸ਼ੁਰੂ ਕਰਾਂਗਾ। ਫਿਲਹਾਲ ਕੇਂਦਰ ਸਰਕਾਰ ਅਤੇ ਕੋਵਿਡ ਨਾਲ ਸਬੰਧਤ ਹਰ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਅਧਿਕਾਰੀਆਂ ਨੂੰ ਭੇਜ ਦਿੱਤੇ ਗਏ ਹਨ।

ਮੁੱਖ ਚੋਣ ਅਫ਼ਸਰ ਡਾ: ਰਾਜੂ ਨੇ ਕਿਹਾ ਕਿ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੋਰੋਨਾ ਨਾਲ ਸਬੰਧਤ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜਿੱਥੇ ਇਕੱਠਾਂ ਦੀ ਗਿਣਤੀ ਨਿਸ਼ਚਿਤ ਹੈ, ਉਥੇ ਉਹਨੇ ਹੀ ਲੋਕ ਹੋ ਸਕਦੇ ਹਨ। ਇਨ੍ਹਾਂ ‘ਤੇ ਚੋਣ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾਵੇਗੀ। ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਕੋਰੋਨਾ ਕਾਰਨ ਦਿਖਾਈ ਸਖ਼ਤੀ: DC, SSP ਅਤੇ CP ਨੂੰ ਭੇਜੇ ਦਿਸ਼ਾ-ਨਿਰਦੇਸ਼, ਦੇਖੋ ਵੀਡੀਓ….

https://www.facebook.com/TheCEOPunjab/videos/598255051257192

ਡਾ: ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਚੋਣਾਂ ਵਿੱਚ ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ ਲੋਕ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ। ਇਸ ਤੋਂ ਇਲਾਵਾ 40 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਵਿਕਲਾਂਗ ਵਿਅਕਤੀਆਂ ਨੂੰ ਵੀ ਇਹ ਸਹੂਲਤ ਮਿਲੇਗੀ। ਜਿਹੜੇ ਕੋਰੋਨਾ ਪਾਜ਼ੀਟਿਵ ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ, ਉਨ੍ਹਾਂ ਨੂੰ ਵੀ ਇਹ ਸਹੂਲਤ ਮਿਲੇਗੀ।

ਡਾ: ਰਾਜੂ ਨੇ ਦੱਸਿਆ ਕਿ ਪੰਜਾਬ ਵਿੱਚ 6 ਲੱਖ ਨਵੇਂ ਈਪੀਆਈਸੀ ਕਾਰਡ ਬਣਾਏ ਗਏ ਹਨ। ਜਿਸ ਦੀ ਛਪਾਈ ਦਾ ਕੰਮ ਚੱਲ ਰਿਹਾ ਹੈ। ਅੰਤਿਮ ਵੋਟਰ ਸੂਚੀ 5 ਜਨਵਰੀ ਨੂੰ ਆਵੇਗੀ। ਇਸ ਤੋਂ ਬਾਅਦ ਵੋਟਰ ਕਾਰਡਾਂ ਦੀ ਹੋਮ ਡਿਲੀਵਰੀ 20 ਜਨਵਰੀ ਤੱਕ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋਕ ਆਪਣੇ ਮੋਬਾਈਲ ‘ਤੇ ਵੋਟਰ ਕਾਰਡ ਡਾਊਨਲੋਡ ਕਰਕੇ ਇਸ ਰਾਹੀਂ ਵੋਟ ਵੀ ਪਾ ਸਕਦੇ ਹਨ।

ਡਾ.ਕਰੁਣਾ ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਕਰਮਚਾਰੀਆਂ ਨੂੰ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਿਯੁਕਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਨਾਲ ਸਬੰਧਤ ਕੰਮਾਂ ਵਿੱਚ ਲੱਗੇ ਰਹਿਣਗੇ। ਜੈਤੋਂ ਵਿੱਚ ਬੀ.ਐਲ.ਓਜ਼ ਦੀ ਤਾਇਨਾਤੀ ਸਬੰਧੀ ਪੁਰਸ਼ ਹੈਲਥ ਵਰਕਰਾਂ ਨੂੰ ਦੱਸਣ ‘ਤੇ ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕਰਵਾਈ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਬੂਥ ਦੇ ਅੰਦਰ ਮੋਬਾਈਲ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਲੋਕ ਵੋਟ ਪਾਉਣ ਸਮੇਂ ਉਸ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਪਾ ਦਿੰਦੇ ਹਨ। ਜੋ ਕਿ ਉਚਿਤ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸੇ ਵੀ ਅਧਿਕਾਰੀ ਵੱਲੋਂ ਗਲਤ ਕੰਮ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਖ਼ਿਲਾਫ਼ ਸ਼ਿਕਾਇਤ ਆਉਣ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਦਾ ਨਤੀਜਾ ਜ਼ਰੂਰ ਸਾਹਮਣੇ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...