November 24, 2026, 9:36 pm
----------- Advertisement -----------
HomeNewsBreaking Newsਪ੍ਰੇਮ ਵਿਆਹ ਤੋਂ ਨਾਰਾਜ਼ ਭਰਾਵਾਂ ਨੇ ਭੈਣ ਨੂੰ ਮਾਰੀ ਗੋ+ਲੀ, ਹਾਲਤ ਨਾਜ਼ੁਕ

ਪ੍ਰੇਮ ਵਿਆਹ ਤੋਂ ਨਾਰਾਜ਼ ਭਰਾਵਾਂ ਨੇ ਭੈਣ ਨੂੰ ਮਾਰੀ ਗੋ+ਲੀ, ਹਾਲਤ ਨਾਜ਼ੁਕ

Published on

----------- Advertisement -----------

ਬਠਿੰਡਾ, 29 ਜਨਵਰੀ 2023 – ਸ਼ੁੱਕਰਵਾਰ ਦੇਰ ਰਾਤ ਬਠਿੰਡਾ ਦੇ ਪਿੰਡ ਤਯੋਨਾ ਪੁਜਾਰੀਆਂ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਨੌਜਵਾਨਾਂ ਨੇ ਆਪਣੇ ਭੈਣ ਦੇ ਸਹੁਰੇ ਘਰ ‘ਚ ਦਾਖਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ, ਜਦਕਿ ਉਸ ਦੇ ਸਹੁਰੇ ਦੀ ਕੁੱਟਮਾਰ ਕਰਕੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਗੋਲੀ ਚਲਾਉਣ ਵਾਲੇ ਮ੍ਰਿਤਕ ਦੇ ਭਰਾ ਅਤੇ ਹੋਰ ਨੌਜਵਾਨ ਸਨ। ਉਕਤ ਔਰਤ ਨੇ ਕਰੀਬ 4 ਸਾਲ ਪਹਿਲਾਂ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਨਾਲ ਆਪਣੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਜਾ ਕੇ ਪ੍ਰੇਮ ਵਿਆਹ ਕਰਵਾ ਲਿਆ ਸੀ।

ਇਸੇ ਦੁਸ਼ਮਣੀ ਦੇ ਚੱਲਦਿਆਂ ਵਿਆਹੁਤਾ ਦੇ ਭਰਾਵਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਖਮੀ ਹਾਲਤ ‘ਚ ਵਿਆਹੁਤਾ ਨੂੰ ਇਲਾਜ ਲਈ ਪਹਿਲਾਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਰਾਤ ਸਮੇਂ ਡਿਊਟੀ ‘ਤੇ ਡਾਕਟਰ ਨਾ ਆਉਣ ਕਾਰਨ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸ਼ਨੀਵਾਰ ਦੁਪਹਿਰ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਫਿਲਹਾਲ ਮ੍ਰਿਤਕਾ ਦੇ ਪਤੀ ਦੇ ਬਿਆਨਾਂ ‘ਤੇ ਥਾਣਾ ਤਲਵੰਡੀ ਸਾਬੋ ਦੀ ਪੁਲਸ ਨੇ 4 ਅਣਪਛਾਤੇ ਵਿਅਕਤੀਆਂ ਸਮੇਤ ਕੁੱਲ 9 ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ 5 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਅਜੇ ਫਰਾਰ ਹਨ, ਜਿਹਨਾਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਿਓਨਾ ਪੁਜਾਰੀਆਂ ਦੀ ਰਹਿਣ ਵਾਲੀ ਮਨਜੀਤ ਕੌਰ ਦਾ ਕਰੀਬ 4 ਸਾਲ ਪਹਿਲਾਂ ਆਪਣੇ ਹੀ ਪਿੰਡ ਦੇ ਹੀ ਵਸਨੀਕ ਬਲਵੰਤ ਸਿੰਘ ਨਾਲ ਪ੍ਰੇਮ ਵਿਆਹ ਹੋਇਆ ਸੀ। ਉਕਤ ਲੜਕੀ ਦੇ ਰਿਸ਼ਤੇਦਾਰ ਇਸ ਵਿਆਹ ਦੇ ਖਿਲਾਫ ਸਨ। ਇਸ ਕਾਰਨ ਉਹ ਆਪਣੀ ਧੀ ਅਤੇ ਸਹੁਰਿਆਂ ਨਾਲ ਦੁਸ਼ਮਣੀ ਰੱਖਦੇ ਸੀ। ਇਸੇ ਰੰਜਿਸ਼ ਕਾਰਨ ਮਨਜੀਤ ਕੌਰ ਦੇ ਭਰਾ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਬੀਤੀ ਸ਼ੁੱਕਰਵਾਰ ਦੁਪਹਿਰ 2.45 ਵਜੇ ਦੇ ਕਰੀਬ ਉਸ ਦੇ ਸਹੁਰੇ ਘਰ ਦਾਖਲ ਹੋਇਆ ਅਤੇ ਮਨਜੀਤ ਕੌਰ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ। ਜਿਸ ਕਾਰਨ ਮਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਮਨਜੀਤ ਕੌਰ ਦਾ ਸਹੁਰਾ ਕਮਰੇ ਤੋਂ ਬਾਹਰ ਆਇਆ ਤਾਂ ਹਮਲਾਵਰਾਂ ਨੇ ਮ੍ਰਿਤਕਾ ਦੇ ਸਹੁਰੇ ਦੀ ਵੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ।

ਇਸ ਸਬੰਧੀ ਮ੍ਰਿਤਕਾ ਦੇ ਪਤੀ ਬਲਵੰਤ ਸਿੰਘ ਦਾ ਕਹਿਣਾ ਹੈ ਕਿ ਉਹ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ। ਘਰ ਵਿੱਚ ਸਿਰਫ਼ ਬਜ਼ੁਰਗ ਅਤੇ ਔਰਤਾਂ ਹੀ ਸਨ। ਇਸ ਦੌਰਾਨ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਘਰ ਵਿਚ ਦਾਖਲ ਹੋ ਕੇ ਉਸ ਦੀ ਪਤਨੀ ਨੂੰ ਗੋਲੀ ਮਾਰ ਕੇ ਉਸ ਦੇ ਪਿਤਾ ਨੂੰ ਜ਼ਖਮੀ ਕਰ ਦਿੱਤਾ। ਪੀੜਤਾ ਅਨੁਸਾਰ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾ ਦੇ ਪਤੀ ਬਲਵੰਤ ਸਿੰਘ ਨੇ ਦੱਸਿਆ ਕਿ ਉਹ ਜ਼ਖਮੀ ਪਤਨੀ ਨੂੰ ਪਹਿਲਾਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਲੈ ਕੇ ਗਏ ਪਰ ਉਥੇ ਕੋਈ ਡਾਕਟਰ ਮੌਜੂਦ ਨਾ ਹੋਣ ਕਾਰਨ ਹਸਪਤਾਲ ਦੇ ਸਟਾਫ ਨੇ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ।

ਜਿੱਥੇ ਡਾਕਟਰਾਂ ਵੱਲੋਂ ਉਸਦੀ ਪਤਨੀ ਦੀ ਹਾਲਤ ਗੰਭੀਰ ਹੋਣ ਦਾ ਹਵਾਲਾ ਦਿੰਦੇ ਹੋਏ ਉਸਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਉਸ ਨੇ ਦੋਸ਼ ਲਾਇਆ ਕਿ ਗੋਲੀ ਉਸ ਦੀ ਪਤਨੀ ਦੇ ਸਰੀਰ ਦੇ ਅੰਦਰ ਹੀ ਸੀ।

ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਤਲਵੰਡੀ ਸਾਬੋ ਦੇ ਏ.ਐਸ.ਆਈ ਲਕਸ਼ਮਣ ਸਿੰਘ ਨੇ ਦੱਸਿਆ ਹੈ ਕਿ ਬਲਵੰਤ ਸਿੰਘ ਦੇ ਬਿਆਨਾਂ ‘ਤੇ ਮ੍ਰਿਤਕ ਦੇ ਭਰਾ ਸੁੱਖੀ ਸਿੰਘ, ਪਾਲੀ ਸਿੰਘ, ਜੀਵਨ ਸਿੰਘ ਵਾਸੀ ਪਿੰਡ ਤਿਉਣਾ ਪੁਜਾਰੀਆਂ ਅਤੇ ਪਾਲੀ. ਸਿੰਘ ਵਾਸੀ ਪਿੰਡ ਮਲਕਾਣਾ ਅਤੇ 4 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਅਜੇ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...