ਪਾਕਿਸਤਾਨ ਦੇ ਪੇਸ਼ਾਵਰ ‘ਚ ਪੁਲਿਸ ਲਾਈਨ ਮਸਜਿਦ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਹ ਧਮਾਕਾ ਪਾਕਿਸਤਾਨ ਦੇ ਪੇਸ਼ਾਵਰ ਦੇ ਪੁਲਸ ਲਾਈਨ ਇਲਾਕੇ ‘ਚ ਸਥਿਤ ਇਕ ਮਸਜਿਦ ‘ਚ ਨਮਾਜ਼ ਦੇ ਦੌਰਾਨ ਹੋਇਆ। ਜ਼ੁਹਰ ਦੀ ਨਮਾਜ਼ ਤੋਂ ਬਾਅਦ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਉਡਾ ਲਿਆ, ਜਿਸ ਨਾਲ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 83 ਜ਼ਖਮੀ ਹੋ ਗਏ, ਜਿਸ ਨਾਲ ਸੰਖਿਆ ਵਧਣ ਦੀ ਸੰਭਾਵਨਾ ਹੈ।
ਪਾਕਿਸਤਾਨ ਦੇ ਅਖਬਾਰ ਡਾਨ ਮੁਤਾਬਕ ਧਮਾਕਾ ਸੋਮਵਾਰ ਦੁਪਹਿਰ ਨੂੰ ਪੇਸ਼ਾਵਰ ਦੇ ਪੁਲਸ ਲਾਈਨ ਇਲਾਕੇ ‘ਚ ਹੋਇਆ। ਇਹ ਧਮਾਕਾ ਇਕ ਮਸਜਿਦ ਵਿਚ ਹੋਇਆ, ਜਿਸ ਵਿਚ ਘੱਟੋ-ਘੱਟ 83 ਲੋਕ ਜ਼ਖਮੀ ਹੋ ਗਏ ਅਤੇ 17 ਦੀ ਮੌਤ ਹੋ ਗਈ। ਇਸ ਦੌਰਾਨ ਇਕ ਪੁਲਸ ਅਧਿਕਾਰੀ ਸਿਕੰਦਰ ਖਾਨ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਮਾਰਤ ਦਾ ਇਕ ਹਿੱਸਾ ਢਹਿ ਗਿਆ ਅਤੇ ਕਈ ਲੋਕਾਂ ਦੇ ਇਸ ਦੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।
----------- Advertisement -----------
ਪਾਕਿਸਤਾਨ ‘ਚ ਨਮਾਜ਼ ਤੋਂ ਬਾਅਦ ਮਸਜਿਦ ‘ਚ ਆਤਮਘਾਤੀ ਹਮਲਾ, 17 ਲੋਕਾਂ ਦੀ ਮੌ+ਤ
Published on
----------- Advertisement -----------
----------- Advertisement -----------












