ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਟਾਫ਼ ਅਤੇ ਸੁਰੱਖਿਆ ਕਰਮਚਾਰੀਆਂ ਦੇ ਨਾਲ ਅੱਜ 30 ਜਨਵਰੀ, 2023 ਨੂੰ ਪੰਜਾਬ ਰਾਜ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।
ਦੱਸ ਦਈਏ ਕਿ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 75ਵੀਂ ਬਰਸੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਬਾਪੂ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਪਹੁੰਚੇ। ਦੇਸ਼ ਦੀ ਆਜ਼ਾਦੀ ਵਿੱਚ ਮਹਾਤਮਾ ਗਾਂਧੀ ਦੇ ਯੋਗਦਾਨ ਨੂੰ ਦੇਖਦੇ ਹੋਏ 30 ਜਨਵਰੀ ਨੂੰ ਸ਼ਹੀਦੀ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ।
----------- Advertisement -----------
ਮਹਾਤਮਾ ਗਾਂਧੀ ਦੀ ਬਰਸੀ ਮੌਕੇ ਰਾਜਪਾਲ ਸਮੇਤ ਕਰਮਚਾਰੀਆਂ-ਸੁਰੱਖਿਆ ਕਰਮਚਾਰੀਆਂ ਨੇ ਦਿੱਤੀ ਸ਼ਰਧਾਂਜਲੀ
Published on
----------- Advertisement -----------
----------- Advertisement -----------












