September 14, 2026, 7:47 pm
----------- Advertisement -----------
HomeNewsLatest Newsਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ ਵੱਲੋਂ ਅਸਤੀਫਾ

ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ ਵੱਲੋਂ ਅਸਤੀਫਾ

Published on

----------- Advertisement -----------

ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ ਨੇ ਅਸਤੀਫਾ ਦੇ ਦਿੱਤਾ ਹੈ। ਰੀਡ ਨੇ ਹਾਲ ਹੀ ਵਿੱਚ ਓਡੀਸ਼ਾ ਵਿੱਚ ਹੋਏ ਹਾਕੀ ਵਿਸ਼ਵ ਕੱਪ ਵਿੱਚ ਟੀਮ ਇੰਡੀਆ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਐਨਾਲਿਟੀਕਲ ਕੋਚ ਗ੍ਰੇਗ ਕਲਾਰਕ ਅਤੇ ਵਿਗਿਆਨਕ ਸਲਾਹਕਾਰ ਮਿਸ਼ੇਲ ਡੇਵਿਡ ਪੇਮਬਰਟਨ ਨੇ ਵੀ ਅਸਤੀਫਾ ਦੇ ਦਿੱਤਾ ਹੈ। ਭਾਰਤੀ ਟੀਮ ਹਾਕੀ ਵਿਸ਼ਵ ਕੱਪ ਵਿੱਚ ਨੌਵੇਂ ਸਥਾਨ ’ਤੇ ਰਹੀ।
ਦੱਸ ਦਈਏ ਕਿ ਰੀਡ ਨੂੰ ਅਪ੍ਰੈਲ 2019 ਵਿੱਚ ਭਾਰਤ ਦਾ ਕੋਚ ਨਿਯੁਕਤ ਕੀਤਾ ਗਿਆ ਸੀ। ਉਸ ਦੀ ਨਿਗਰਾਨੀ ਹੇਠ, ਭਾਰਤ ਨੇ 2021 ਟੋਕੀਓ ਓਲੰਪਿਕ ਵਿੱਚ ਇੱਕ ਇਤਿਹਾਸਕ ਕਾਂਸੀ ਦਾ ਤਗਮਾ ਜਿੱਤਿਆ। 58 ਸਾਲਾ ਆਸਟ੍ਰੇਲੀਅਨ ਰੀਡ ਨੇ ਭੁਵਨੇਸ਼ਵਰ ਵਿੱਚ ਵਿਸ਼ਵ ਕੱਪ ਦੀ ਸਮਾਪਤੀ ਤੋਂ ਇੱਕ ਦਿਨ ਬਾਅਦ ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਵਿਸ਼ਵ ਕੱਪ ਦੇ ਫਾਈਨਲ ਵਿੱਚ ਜਰਮਨੀ ਨੇ ਬੈਲਜੀਅਮ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਹਰਾ ਕੇ ਟੀਮ ਚੈਂਪੀਅਨ ਬਣੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...