June 7, 2026, 11:45 pm
----------- Advertisement -----------
HomeNewsLatest News25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 30 ਜਨਵਰੀ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਪਰ ਉਸ ਦੇ ਵਾਰ-ਵਾਰ ਕਹਿਣ ‘ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਹੈ।
ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...