ਆਰਥਿਕ ਸਰਵੇਖਣ ਤੋਂ ਠੀਕ ਪਹਿਲਾਂ ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਦਾ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ, ਇਸ ਤੋਂ ਪਹਿਲਾਂ ਦੋਵਾਂ ਧਾਤਾਂ ਦੀਆਂ ਕੀਮਤਾਂ ‘ਚ ਕਮੀ ਦੇਖੀ ਜਾ ਰਹੀ ਹੈ। ਅੱਜ ਸੋਨਾ ਅਤੇ ਚਾਂਦੀ ਦੋਵੇਂ ਸਸਤੇ ਹੋ ਗਏ ਹਨ।
ਮਲਟੀ ਕਮੋਡਿਟੀ ਐਕਸਚੇਂਜ (MCX)’ਤੇ ਸੋਨੇ ਦੀ ਕੀਮਤ 0.05 ਫੀਸਦੀ ਦੀ ਗਿਰਾਵਟ ਨਾਲ 57018 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਕਾਰੋਬਾਰ ਕਰ ਰਹੀ ਹੈ। ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਸੋਨੇ ਦੀ ਕੀਮਤ 80 ਰੁਪਏ ਡਿੱਗ ਕੇ 56,880 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 56,960 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।
ਇਸ ਤੋਂ ਇਲਾਵਾ MCX ‘ਤੇ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਚਾਂਦੀ 0.07 ਫੀਸਦੀ ਫਿਸਲ ਕੇ 68543 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ‘ਤੇ ਆ ਗਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ ‘ਚ ਚਾਂਦੀ 68,975 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ।
----------- Advertisement -----------
ਬਜਟ ਤੋਂ ਪਹਿਲਾਂ ਸਸਤੇ ਹੋਏ ਸੋਨਾ-ਚਾਂਦੀ, ਕੀਮਤਾਂ ‘ਚ ਆਈ ਭਾਰੀ ਗਿਰਾਵਟ, ਜਾਣੋ ਤਾਜ਼ਾ ਰੇਟ
Published on
----------- Advertisement -----------
----------- Advertisement -----------












