ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਇੱਕ ਨਾਬਾਲਗ ਨੂੰ ਸ਼ਮਸ਼ਾਨ ਘਾਟ ਵਿੱਚ ਲਿਜਾ ਕੇ ਬਲਾਤਕਾਰ ਕੀਤਾ। ਨਾਬਾਲਗ ਨਾਲ ਬਲਾਤਕਾਰ ਕਰਨ ਤੋਂ ਬਾਅਦ ਦੋਸ਼ੀ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਜਿਸ ਤੋਂ ਬਾਅਦ ਨਾਬਾਲਿਗ ਨੇ ਪਰਿਵਾਰ ਵਾਲਿਆਂ ਨੂੰ ਸਾਰੀ ਗੱਲ ਦੱਸੀ। ਰਿਸ਼ਤੇਦਾਰਾਂ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਦੋਸ਼ੀ ਵੀ ਨਾਬਾਲਗ ਹੈ।
ਘਟਨਾ ਸਰਾਭਾ ਨਗਰ ਦੀ ਹੈ। ਰਘੂਨਾਥ ਚੌਂਕੀ ਇਲਾਕੇ ਦੇ ਇੱਕ ਐਨਕਲੇਵ ਦੀ ਕੋਠੀ ਵਿੱਚ ਇੱਕ ਨਾਬਾਲਗ ਸਫ਼ਾਈ ਸੇਵਕ ਵਜੋਂ ਕੰਮ ਕਰਦਾ ਹੈ। ਪੀੜਤਾ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਬੀਤੇ ਐਤਵਾਰ ਰਾਤ 9:30 ਵਜੇ ਬੇਟੀ ਨੂੰ ਇਹ ਕਹਿ ਕੇ ਕੋਠੀ ਤੋਂ ਲੈ ਗਿਆ ਕਿ ਉਸਦੀ ਮਾਸੀ ਬਿਮਾਰ ਹੈ।
ਮੁਲਜ਼ਮ ਵੱਲੋਂ ਵਰਗਲਾ ਕੇ ਉਸ ਦੀ ਲੜਕੀ ਉਸ ਦੇ ਨਾਲ ਚਲੀ ਗਈ। ਚੌਕੀ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਜਵਾਨ ਨੂੰ 12 ਘੰਟਿਆਂ ਵਿੱਚ ਟਰੇਸ ਕਰਕੇ ਕਾਬੂ ਕਰ ਲਿਆ ਗਿਆ। ਜਿਸ ਦੇ ਖਿਲਾਫ ਬਲਾਤਕਾਰ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
----------- Advertisement -----------
ਲੁਧਿਆਣਾ ‘ਚ ਨਾਬਾਲਗ ਨਾਲ ਸ਼ਮਸ਼ਾਨਘਾਟ ‘ਚ ਕੀਤਾ ਬਲਾਤਕਾਰ; ਦੋਸ਼ੀ ਗ੍ਰਿਫਤਾਰ
Published on
----------- Advertisement -----------
----------- Advertisement -----------












