June 28, 2026, 4:50 am
----------- Advertisement -----------
HomeNewsHealthਦੇਸ਼ ਨੂੰ ਮਿਲੀ cervical cancer ਦੀ ਵੈਕਸੀਨ, 9 ਤੋਂ 14 ਸਾਲ ਦੀਆਂ...

ਦੇਸ਼ ਨੂੰ ਮਿਲੀ cervical cancer ਦੀ ਵੈਕਸੀਨ, 9 ਤੋਂ 14 ਸਾਲ ਦੀਆਂ ਲੜਕੀਆਂ ਨੂੰ ਦਿੱਤੀ ਜਾਵੇਗੀ

Published on

----------- Advertisement -----------

ਦੇਸ਼ ਨੂੰ ਦੇਸ਼ ‘ਚ ਹੀ ਬਣੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦੇ ਕੈਂਸਰ) ਦੀ ਵੈਕਸੀਨ ਮਿਲ ਗਈ ਹੈ। CERVAVAC ਨਾਮਕ ਸੀਰਮ ਇੰਸਟੀਚਿਊਟ ਦੁਆਰਾ ਨਿਰਮਿਤ ਪਹਿਲੀ ਸਵਦੇਸ਼ੀ ਹਿਊਮਨ ਪੈਪਿਲੋਮਾ ਵਾਇਰਸ (HPV) ਵੈਕਸੀਨ ਕੇਂਦਰੀ ਡਰੱਗ ਲੈਬਾਰਟਰੀ (CDL) ਕਸੌਲੀ ਦੇ ਮਾਪਦੰਡਾਂ ਨੂੰ ਪਾਸ ਕਰ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਲੈਬ ਡਾਇਰੈਕਟਰ ਸੁਸ਼ੀਲ ਸਾਹੂ ਨੇ ਦਿੱਤੀ।
ਉਹਨਾਂ ਦੱਸਿਆ ਕਿ ਪ੍ਰਯੋਗਸ਼ਾਲਾ ਵਿੱਚ ਸਫਲ ਪ੍ਰੀਖਣ ਤੋਂ ਬਾਅਦ, ਸੀ.ਡੀ.ਐਲ. ਨੇ ਸਰਵਾਈਕਲ ਕੈਂਸਰ ਵੈਕਸੀਨ ਨੂੰ ਹਰੀ ਝੰਡੀ ਦੇ ਦਿੱਤੀ ਹੈ।ਇਸ ਵੈਕਸੀਨ ਨੂੰ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (ਡੀ.ਸੀ.ਜੀ.ਏ.ਆਈ.) ਵੱਲੋਂ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਕੰਪਨੀ ਨੇ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਕਸੌਲੀ ਸਥਿਤ ਕੇਂਦਰੀ ਡਰੱਗ ਲੈਬਾਰਟਰੀ ਵਿੱਚ ਹਫ਼ਤਾ ਪਹਿਲਾ 3 ਬੈਚਾਂ ਨੂੰ ਜਾਂਚ ਲਈ ਭੇਜਿਆ ਗਿਆ ਸੀ। ਇਨ੍ਹਾਂ 3 ਬੈਚਾਂ ਵਿੱਚ ਲਗਭਗ 70 ਹਜ਼ਾਰ ਖੁਰਾਕਾਂ ਸਨ, ਜਿਨ੍ਹਾਂ ਦੀ ਗੁਣਵੱਤਾ ਅਤੇ ਕੰਟਰੋਲ ਦੀ ਜਾਂਚ ਕੀਤੀ ਗਈ। ਵੈਕਸੀਨ ਬਣਾਉਣ ਵਿੱਚ ਲਗਭਗ 6 ਤੋਂ 7 ਸਾਲ ਲੱਗ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...