June 18, 2026, 11:57 pm
----------- Advertisement -----------
HomeNewsLatest NewsHC ਪਹੁੰਚੇ ਸਿਰਸਾ-ਚੰਡੀਗੜ੍ਹ ਦੇ 2 ਡੇਰਾ ਪ੍ਰੇਮੀ, ਕਿਹਾ "ਅਸੀਂ ਰਾਮ ਰਹੀਮ ਦੇ...

HC ਪਹੁੰਚੇ ਸਿਰਸਾ-ਚੰਡੀਗੜ੍ਹ ਦੇ 2 ਡੇਰਾ ਪ੍ਰੇਮੀ, ਕਿਹਾ “ਅਸੀਂ ਰਾਮ ਰਹੀਮ ਦੇ ਸਾਹਮਣੇ ਵਿਆਹ ਕਰਵਾਉਣਾ ਹੈ”, ਪਟੀਸ਼ਨ ਖਾਰਜ

Published on

----------- Advertisement -----------

ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਰਾਮ ਰਹੀਮ 21 ਜਨਵਰੀ ਤੋਂ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਸਾਹਮਣੇ ਵਿਆਹ ਕਰਵਾਉਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਇਹ ਪਟੀਸ਼ਨ ਸਿਰਸਾ ਅਤੇ ਚੰਡੀਗੜ੍ਹ ਦੇ ਦੋ ਨੌਜਵਾਨਾਂ ਵੱਲੋਂ ਦਾਇਰ ਕੀਤੀ ਗਈ ਸੀ।
ਪਟੀਸ਼ਨ ਵਿੱਚ ਸਿਰਸਾ ਅਤੇ ਚੰਡੀਗੜ੍ਹ ਦੇ ਦੋ ਨੌਜਵਾਨਾਂ ਨੇ ਦਲੀਲ ਦਿੱਤੀ ਸੀ ਕਿ ਭਾਰਤੀ ਸੰਸਕ੍ਰਿਤੀ ਅਨੁਸਾਰ ਰੱਬ ਵਿੱਚ ਵਿਸ਼ਵਾਸ ਰੱਖਣ ਵਾਲੇ ਆਪਣੇ ਜੀਵਨ ਸਾਥੀ ਨੂੰ ਪਵਿੱਤਰ ਗ੍ਰੰਥ ਅਤੇ ਰੱਬ ਦੀ ਮੂਰਤੀ ਨੂੰ ਗਵਾਹ ਮੰਨ ਕੇ ਸਵੀਕਾਰ ਕਰਦੇ ਹਨ। ਇਸੇ ਤਰ੍ਹਾਂ ਡੇਰੇ ਦੀਆਂ ਰਸਮਾਂ ਅਨੁਸਾਰ ਰਾਮ ਰਹੀਮ ਨੂੰ ਭਗਵਾਨ ਮੰਨਣ ਵਾਲੇ ਉਸ ਦੇ ਆਸ਼ੀਰਵਾਦ ਨਾਲ ਉਸ ਦੇ ਸਾਹਮਣੇ ਵਿਆਹ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਕੱਟੜ ਡੇਰਾ ਪ੍ਰੇਮੀ ਹਨ ਅਤੇ ਵਿਆਹ ਦੀਆਂ ਰਸਮਾਂ ਪੂਰੀਆਂ ਕਰਨ ਲਈ ਡੇਰਾ ਮੁਖੀ ਦਾ ਆਸ਼ੀਰਵਾਦ ਜ਼ਰੂਰੀ ਹੈ। ਆਸ਼ੀਰਵਾਦ ਤੋਂ ਬਿਨਾਂ ਉਨ੍ਹਾਂ ਦਾ ਵਿਆਹ ਰੀਤੀ-ਰਿਵਾਜਾਂ ਅਨੁਸਾਰ ਸੰਪੂਰਨ ਨਹੀਂ ਹੋਵੇਗਾ।
ਮੰਗਲਵਾਰ ਨੂੰ ਅਦਾਲਤ ਵਿੱਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ ਜੇਲ੍ਹ ਨਿਯਮਾਂ ਤਹਿਤ ਕੈਦੀ ਸਿਰਫ਼ ਆਪਣੇ ਰਿਸ਼ਤੇਦਾਰਾਂ ਨੂੰ ਹੀ ਚਿੱਠੀਆਂ ਲਿਖ ਸਕਦੇ ਹਨ। ਜੇਕਰ ਪਟੀਸ਼ਨਰ ਆਪਣੇ ਵਿਆਹ ਲਈ ਆਸ਼ੀਰਵਾਦ ਲੈਣਾ ਚਾਹੁੰਦਾ ਹੈ ਤਾਂ ਉਹ ਡੇਰਾ ਮੁਖੀ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਪੱਤਰ ਵਿੱਚ ਆਸ਼ੀਰਵਾਦ ਮੰਗ ਸਕਦਾ ਹੈ। ਵਕੀਲ ਨੇ ਕਿਹਾ ਕਿ ਇਹ ਪਟੀਸ਼ਨ ਜਾਇਜ਼ ਨਹੀਂ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...