April 21, 2026, 2:09 am
----------- Advertisement -----------
HomePunjabbusinessਭਵਿੱਖ ਦੀਆਂ ਉਮੀਦਾਂ ਵਾਲੇ ਬਜਟ 'ਚ ਸਾਰੇ ਵਰਗਾਂ ਦਾ ਰੱਖਿਆ ਗਿਆ ਖਿਆਲ:...

ਭਵਿੱਖ ਦੀਆਂ ਉਮੀਦਾਂ ਵਾਲੇ ਬਜਟ ‘ਚ ਸਾਰੇ ਵਰਗਾਂ ਦਾ ਰੱਖਿਆ ਗਿਆ ਖਿਆਲ: ਪਰਨੀਤ ਸਿੰਘ ਸਚਦੇਵ

Published on

----------- Advertisement -----------

ਚੰਡੀਗੜ,1 ਫਰਵਰੀ: ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਵਿੱਖ ਦੀ ਉਮੀਦ ਦੁਆਰਾ ਵਾਲਾ ਬਜਟ ਹੈ, ਇਸ ਬਜਟ ਵਿਚ ਸਾਰੇ ਵਰਗਾਂ ਦਾ ਖਿਆਲ ਰੱਖਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮਦਨ ਕਰ ਵਿਭਾਗ ਵਿੱਚ ਨਾਰਥ ਵੇਸਟ ਰੀਜਨ ਦੇ ਪ੍ਰਿੰਸੀਪਲ ਚੀਫ ਕਮਿਸ਼ਨਰ ਪਰਨੀਤ ਸਿੰਘ ਸਚਦੇਵ ਨੇ ਅੱਜ ਸਥਾਨਕ ਸੈਕਟਰ 31 ਸਥਿਤ ਪੀ.ਐਚ.ਡੀ.ਚੈਂਬਰ ਆਫ਼ ਕਾਮਰਸ ਐਡ ਇੰਡਸਟਰੀ ਵਲੋਂ ਆਯੋਜਿਤ ਬਜਟ ਪ੍ਰਸਾਰਣ ਤੋਂ ਬਾਅਦ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਉਦੱਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਬਜਟ ਵਿਚ ਪੈਨ ਕਾਰਡ ਨੂੰ ਪਛਾਣ ਪੱਤਰ ਦੇ ਰੂਪ ਵਿਚ ਮਾਨਤਾ ਦੇਣ ਨਾਲ ਪੈਨ ਕਾਰਡ ਦੀ ਵੀ ਆਧਾਰ ਕਾਰਡ ਦੀ ਤਰ੍ਹਾਂ ਮਹੱਤਾ ਵਧੇਗੀ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਦੇਸ਼ ਤਰੱਕੀ ਦੀ ਰਾਹ ’ਤੇ ਚੱਲੇਗਾ। ਇਸ ਮੌਕੇ ਬੋਲਦਿਆਂ ਚੈਂਬਰ ਦੇ ਸਾਬਕਾ ਪ੍ਰਧਾਨ ਅਸ਼ੋਕ ਖੰਨਾ ਨੇ ਕਿਹਾ ਕਿ ਬਜਟ ਵਿਚ ਵੱਡੀ ਗਿਣਤੀ ਵਿਚ ਐਲਾਨ ਕਰਨ ਦੀ ਬਜਾਏ ਸੰਤੁਲਨ ਬਣਾਉਣ ਦਾ ਯਤਨ ਕੀਤਾ ਗਿਆ ਹੈ। ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ ਚੇਅਰਮੈਨ ਸੀ.ਏ. ਅਨਿਲ ਕੱਕੜ ਨੇ ਕਿਹਾ ਕਿ ਵਿੱਤ ਮੰਤਰੀ ਨੇ ਬਜਟ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਧੇਰੇ ਧਿਆਨ ਦਿੱਤਾ ਹੈ, ਜਿਸ ਵਿੱਚ ਰੇਲਵੇ ਅਤੇ ਹਵਾਈ ਸੰਪਰਕ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਨਾਲ ਦੇਸ਼ ਦੇ ਹਰ ਖੇਤਰ ਨੂੰ ਮਜ਼ਬੂਤੀ ਮਿਲੇਗੀ।
ਪੀਐਚਡੀਸੀਸੀਆਈ ਦੀ ਬੈਂਕਿੰਗ ਅਤੇ ਵਿੱਤ ਸੇਵਾਵਾਂ ਕਮੇਟੀ ਦੇ ਕਨਵੀਨਰ ਮੁਕੂਲ ਬਾਂਸਲ ਨੇ ਕਿਹਾ ਕਿ ਪਹਿਲੀ ਵਾਰ ਵਿੱਤ ਮੰਤਰੀ ਨੇ ਹਰੀ ਕ੍ਰਾਂਤੀ ਨੂੰ ਅੱਗੇ ਵਧਾਇਆ ਹੈ। ਇਲੈਕਟ੍ਰਿਕ ਵਾਹਨਾਂ ਸਮੇਤ ਕਈ ਸੈਕਟਰਾਂ ਨੂੰ ਸਿੱਧਾ ਲਾਭ ਦਿੱਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਡਾ.ਉਪਿੰਦਰ ਸਾਹਨੀ ਨੇ ਕਿਹਾ ਕਿ ਇਹ ਬਜਟ ਖੇਤੀਬਾੜੀ ਅਤੇ ਰੇਲਵੇ ਨੂੰ ਸਿੱਧਾ ਲਾਭ ਦੇਣ ਵਾਲਾ ਹੈ। ਇਸ ਵਿੱਚ ਸਾਰਿਆਂ ਦਾ ਧਿਆਨ ਰੱਖਿਆ ਗਿਆ ਹੈ। ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਟੈਕਸੇਸ਼ਨ ਸਬ-ਕਮੇਟੀ ਦੇ ਕਨਵੀਨਰ ਐਡਵੋਕੇਟ ਪਵਨ ਕੁਮਾਰ ਪਾਹਵਾ ਨੇ ਕਿਹਾ ਕਿ ਐਮਐਸਐਮਈ ਲਈ ਨੌਂ ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ ਅਤੇ ਸ਼ਹਿਰੀ ਵਿਕਾਸ ਸਬੰਧੀ ਬਜਟ ਵਿੱਚ ਕਈ ਸਕੀਮਾਂ ਰੱਖੀਆਂ ਗਈਆਂ ਹਨ। ਬਜਟ ਵਿੱਚ ਅਜਿਹੀਆਂ ਕਈ ਯੋਜਨਾਵਾਂ ਹਨ ਜਿਨ੍ਹਾਂ ਦੇ ਨਤੀਜੇ ਦੂਰਅੰਦੇਸ਼ੀ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...