ਮੋਗਾ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੇ ਮਾਪਿਆਂ ਦਾ ਇਸ ਸਮੇਂ ਬੜਾ ਮਾੜਾ ਹਾਲ ਹੋ ਰਿਹਾ ਹੈ। ਇਕ ਪੁੱਤ ਦੀ ਮੌਤ ਦੂਜਾ ਉਸ ਦੇ ਅੰਤਿਮ ਦਰਸ਼ਨ ਤੱਕ ਪਰਿਵਾਰ ਨੂੰ ਨਸੀਬ ਨਹੀਂ ਹੋ ਰਹੇ ਹਨ ਜਿਸ ਕਰਕੇ ਪਰਿਵਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸੇ ਤਰ੍ਹਾਂ ਉਨ੍ਹਾਂ ਦੇ ਬੱਚੇ ਦੀ ਮ੍ਰਿਤਕ ਦੇਹ ਪੰਜਾਬ ਉਨ੍ਹਾਂ ਦੇ ਪਿੰਡ ਲਿਆਂਦੀ ਜਾਵੇ ਤਾਂ ਜੋ ਉਣ ਆਪਣੇ ਪੁੱਤ ਅਖੀਰਲੀ ਵਾਰ ਦੇਖ ਸਕਣ।
ਅਮਰਪ੍ਰੀਤ ਦੇ ਮਾਪਿਆਂ ਨੇ ਅੱਖਾਂ ਵਿੱਚ ਹੰਝੂਆਂ ਨਾਲ ਕਿਹਾ ਕਿ ਉਨ੍ਹਾਂ ਕੋਲ ਆਪਣੇ ਪੁੱਤਰ ਦੇ ਸਸਕਾਰ ਵਿੱਚ ਸ਼ਾਮਲ ਹੋਣ ਜਾਂ ਲਾਸ਼ ਨੂੰ ਭਾਰਤ ਲਿਆਉਣ ਲਈ ਵਿੱਤੀ ਸਾਧਨ ਨਹੀਂ ਹਨ। ਅਮਰਪ੍ਰੀਤ ਦੇ ਪਿਤਾ ਬਲਦੇਵ ਸਿੰਘ ਤੇ ਮਾਤਾ ਰਜਿੰਦਰ ਕੌਰ ਨੇ ਹੰਝੂ ਵਹਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਉੱਜਵਲ ਭਵਿੱਖ ਲਈ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਨਿਵੇਸ਼ ਕੀਤਾ ਸੀ, ਉਨ੍ਹਾਂ ਨੂੰ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਆਪਣੀ ਜ਼ਮੀਨ ਵੇਚਣੀ ਪਈ।
ਬਜ਼ੁਰਗ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦਾ ਅੰਤਿਮ ਦਰਸ਼ਨ ਕਰਨ ਲਈ ਕੈਨੇਡਾ ਜਾਣਾ ਪਵੇਗਾ ਪਰ ਇਸ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਨ ਅਤੇ ਨਾ ਹੀ ਉਹ ਆਪਣੇ ਪੁੱਤਰ ਦੀ ਲਾਸ਼ ਨੂੰ ਉਥੋਂ ਭਾਰਤ ਲਿਆ ਸਕਦੇ ਹਨ। ਜ਼ਿਕਰਯੋਗ ਹੈ ਕਿ ਮੋਗਾ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਰਹਿਣ ਵਾਲੇ ਅਮਰੀ ਦਾ 17 ਜਨਵਰੀ ਨੂੰ ਕੈਨੇਡਾ ਵਿੱਚ ਦੇਹਾਂਤ ਹੋ ਗਿਆ ਸੀ। 26 ਫਰਵਰੀ ਨੂੰ ਕੈਨੇਡਾ ‘ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅਜਿਹੇ ‘ਚ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰਵਾਉਣ ਦੀ ਬੇਨਤੀ ਕੀਤੀ ਹੈ।












