November 17, 2026, 2:08 pm
----------- Advertisement -----------
HomeNewsEducationਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ:...

ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: ਹਰਜੋਤ ਬੈਂਸ

Published on

----------- Advertisement -----------

ਚੰਡੀਗੜ੍ਹ, 2 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 3,51,724 ਬੱਚਿਆਂ ਦੀ ਵਰਦੀਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਿੱਖਿਆ ਵਿਭਾਗ ਵੱਲੋਂ 21.10 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਬੈਂਸ ਨੇ ਦੱਸਿਆ ਕਿ ਇਹਨਾਂ ਬੱਚਿਆਂ ਨੂੰ ਪਹਿਲਾਂ ਸਕੂਲ ਵਰਦੀ ਨਹੀਂ ਦਿੱਤੀ ਜਾਂਦੀ ਸੀ ਪਰ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਇਸ ਬਾਰੇ ਸਿੱਖਿਆ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰੌਚਿਕਤਾ ਭਰਪੂਰ ਵਿਸ਼ੇਸ਼ ਕਲਾਸ-ਰੂਮ ਵੀ ਤਿਆਰ ਕਰਵਾਏ ਗਏ ਹਨ। ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਦਾ ਹਰ ਪੱਖ ਤੋਂ ਵਿਕਾਸ ਕਰਨਾ ਹੈ ਜਿਸਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਵਾਸਤੇ ਸਰਕਾਰ ਹਰ ਸੰਭਵ ਉਪਰਾਲੇ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...