April 30, 2026, 10:14 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 2 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨਬੀਸੀਐਫਡੀਸੀ ਤੋਂ ਟਰਮ ਲੋਨ(ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਰਾਸਟਰੀ ਕਾਰਪੋਰੇਸਨ ਐਨ ਬੀ ਸੀ ਐਫ ਡੀ ਸੀ ਵੱਲੋਂ ਇਸ ਸਕੀਮ ਅਧੀਨ 8.50 ਕਰੋੜ ਰੁਪਏ ਦੀ ਰਾਸੀ ਮਿਲਾ ਕੇ ਪੰਜਾਬ ਰਾਜ ਦੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 9.50 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ ਰੋਜਗਾਰ ਦੇ ਧੰਦੇ ਸੁਰੂ ਕਰ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆ ਦੇ ਬਿਨੈਕਾਰਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਬੈਂਕਫਿੰਕੋ ਵੱਲੋਂ 5 ਲੱਖ ਰੁਪਏ ਤੱਕ ਦਾ ਕਰਜ਼ਾ 6% ਸਲਾਨਾ ਵਿਆਜ਼ ਦੀ ਦਰ ‘ਤੇ ਅਸਾਨ ਕਿਸ਼ਤਾਂ ‘ਤੇ ਦਿੱਤਾ ਜਾਂਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਪੰਜਾਬ ਸਰਕਾਰ ਵੱਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਕਰਜ਼ਾ ਲੈਣ ਦੇ ਚਾਹਵਾਨ ਪੱਛੜੀਆਂ ਸ਼੍ਰੇਣੀਆਂ ਦੇ ਉਹਨਾਂ ਬਿਨੈਕਾਰਾਂ ਦੀ ਸਲਾਨਾ ਪਰਿਵਾਰਕ ਆਮਦਨ ਤਿੰਨ ਲੱਖ ਰੁਪਏ ਤੱਕ ਹੋਣੀ ਚਾਹੀਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ। ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...