September 12, 2026, 1:03 am
----------- Advertisement -----------
HomeNewsEntertainmentਦੇਬੀਨਾ ਤੇ ਗੁਰਮੀਤ ਚੌਧਰੀ ਨੇ ਫੈਨਜ਼ ਨੂੰ ਦਿਖਾਈ ਆਪਣੀ ਦੂਜੀ ਧੀ ਦੀ...

ਦੇਬੀਨਾ ਤੇ ਗੁਰਮੀਤ ਚੌਧਰੀ ਨੇ ਫੈਨਜ਼ ਨੂੰ ਦਿਖਾਈ ਆਪਣੀ ਦੂਜੀ ਧੀ ਦੀ ਝਲਕ, ਦੇਖੋ ਦੇਵੀਸ਼ਾ ਦੀਆ ਕਿਊਟ ਤਸਵੀਰਾਂ

Published on

----------- Advertisement -----------

ਗੁਰਮੀਤ ਅਤੇ ਦੇਬੀਨਾ ਟੀਵੀ ਦੇ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਕੁਝ ਮਹੀਨੇ ਪਹਿਲਾਂ ਅਦਾਕਾਰਾ ਨੇ ਦੂਜੀ ਬੇਟੀ ਨੂੰ ਜਨਮ ਦਿੱਤਾ ਸੀ। ਹੁਣ ਦੋਵਾਂ ਨੇ ਆਪਣੀ ਦੂਜੀ ਬੇਟੀ ਦੇਵੀਸ਼ਾ ਦੀ ਝਲਕ ਦਿਖਾਈ ਹੈ। ਇਸ ਤਸਵੀਰ ‘ਚ ਦੋਵੇਂ ਆਪਣੇ ਪਿਆਰੇ ਨੂੰ ਬਾਹਾਂ ‘ਚ ਫੜੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਦੇਬੀਨਾ ਦੀ ਦੂਜੀ ਬੇਟੀ ਦਾ ਜਨਮ ਪਿਛਲੇ ਸਾਲ ਨਵੰਬਰ ‘ਚ ਹੋਇਆ ਸੀ। ਉਨ੍ਹਾਂ ਦੀ ਬੇਟੀ ਹੁਣ ਤਿੰਨ ਮਹੀਨਿਆਂ ਦੀ ਹੈ। ਇਸ ਤਸਵੀਰ ਦੇ ਨਾਲ ਉਨ੍ਹਾਂ ਨੇ ਇੱਕ ਹੋਰ ਤਸਵੀਰ ਪੋਸਟ ਕੀਤੀ ਹੈ, ਜਿਸ ਵਿੱਚ ਅਦਾਕਾਰਾ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਟਾਰ ਕਪਲ ਨੇ ਇੱਕ ਖ਼ਾਸ ਕੈਪਸ਼ਨ ਵੀ ਦਿੱਤਾ ਹੈ। ਪੋਸਟ ਦੀ ਕੈਪਸ਼ਨ ਵਿੱਚ ਲਿਖਿਆ ਗਿਆ ਹੈ, “Hi World! That’s my miracle baby @divishaadiva 🥰🧿

ਟੀਵੀ ਕਪਲ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ‘ਚ ਦੇਬੀਨਾ ਤੇ ਗੁਰਮੀਤ ਨੀਲੇ ਰੰਗ ਦੀ ਡਰੈਸ ਵਿੱਚ ਟਵਨਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗੁਰਮੀਤ ਨੇ ਨੀਲੇ ਰੰਗ ਦਾ ਆਊਟਫਿੱਟ ਪਾਇਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਦੇਬੀਨਾ ਨੇ ਵੀ ਨੀਲੇ ਰੰਗ ਦੇ ਫਲੋਰਲ ਗਾਊਨ ਅਤੇ ਨਿਊਡ ਮੇਅਕਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।ਇਸ ਜੋੜੀ ਦੀ ਗੋਦ ਵਿੱਚ ਉਨ੍ਹਾਂ ਦੀਆਂ ਦੋਵੇ ਕਿਊਟ ਧੀਆਂ ਲਿਆਨਾ ਅਤੇ ਦੇਵਿਸ਼ਾ ਵੀ ਨਜ਼ਰ ਆ ਰਹੀਆਂ ਹਨ। ਲਿਆਨਾ ਲਾਈਟ ਪਿੰਕ ਰੰਗ ਦੀ ਡਰੈਸ ਅਤੇ ਦੇਵਿਸ਼ਾ ਚਿੱਟੇ ਰੰਗ ਦੀ ਖੂਬਸੂਰਤ ਡਰੈਸ ਵਿੱਚ ਬੇਹੱਦ ਪਿਆਰੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਵੀ ਇਹ ਜੋੜੀ ਆਪਣੀ ਧੀਆਂ ਦੀ ਤਸਵੀਰ ਸ਼ੇਅਰ ਕਰਦਾ ਸੀ ਤਾਂ ਉਸ ‘ਤੇ ਈਮੋਜੀ ਲਗਾ ਦਿੰਦਾ ਸੀ। ਹੁਣ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਵਿੱਚ ਲਿਆਨਾ ਦੇ ਨਾਲ-ਨਾਲ ਫੈਨਜ਼ ਦੇਵਿਸ਼ਾ ਦਾ ਚਿਹਰਾ ਵੀ ਵੇਖ ਸਕਦੇ ਹਨ। ਫੈਨਜ਼ ਇਸ ਜੋੜੇ ਦੀਆਂ ਇਨ੍ਹਾਂ ਪਿਆਰੀਆਂ ਤਸਵੀਰਾਂ ਤੇ ਉਨ੍ਹਾਂ ਦੀਆਂ ਦੋਹਾਂ ਧੀਆਂ ਲਿਆਨਾ ਤੇ ਦੇਵਿਸ਼ਾ ‘ਤੇ ਖੂਬ ਪਿਆਰ ਬਰਸਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...