September 8, 2026, 10:51 pm
----------- Advertisement -----------
HomeNewsEntertainmentਕੰਗਨਾ ਨੇ ਸਿਧਾਰਥ-ਕਿਆਰਾ ਲਈ ਕੀਤਾ ਪੋਸਟ , ਕਿਹਾ- ਇੰਡਸਟਰੀ ਵਿੱਚ ਸ਼ਾਇਦ ਹੀ...

ਕੰਗਨਾ ਨੇ ਸਿਧਾਰਥ-ਕਿਆਰਾ ਲਈ ਕੀਤਾ ਪੋਸਟ , ਕਿਹਾ- ਇੰਡਸਟਰੀ ਵਿੱਚ ਸ਼ਾਇਦ ਹੀ ਸੱਚਾ ਪਿਆਰ…

Published on

----------- Advertisement -----------

ਬਾਲੀਵੁੱਡ ਦੇ ਪਾਵਰ ਕਪਲਸ ‘ਚੋਂ ਇਕ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ ‘ਚ ਹਨ। ਦੋਵੇਂ ਅਗਲੇ ਹਫਤੇ 6 ਤਰੀਕ ਨੂੰ ਰਾਜਸਥਾਨ ਦੇ ਜੈਸਲਮੇਰ ‘ਚ ਵਿਆਹ ਕਰਨ ਜਾ ਰਹੇ ਹਨ। ਅਜਿਹੇ ‘ਚ ਵਿਆਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਸੂਰਿਆਗੜ੍ਹ ਪੈਲੇਸ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਹੁਣ ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਸਿਧਾਰਥ ਅਤੇ ਕਿਆਰਾ ਦੀ ਇੱਕ ਪੋਸਟ ਸ਼ੇਅਰ ਕੀਤੀ ਹੈ। ਦਰਅਸਲ, ਕੰਗਨਾ ਰਣੌਤ ਨੇ ਇੰਸਟਾਗ੍ਰਾਮ ਸਟੋਰੀ ‘ਤੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ ਅਤੇ ਉਨ੍ਹਾਂ ਦੇ ਪਿਆਰ ਦੀ ਤਾਰੀਫ ਕੀਤੀ ਹੈ।

ਕੰਗਨਾ ਨੇ ਲਿਖਿਆ, ‘ਇਹ ਜੋੜਾ ਬਹੁਤ ਪਿਆਰਾ ਹੈ… ਸਾਨੂੰ ਫਿਲਮ ਇੰਡਸਟਰੀ ‘ਚ ਸੱਚਾ ਪਿਆਰ ਘੱਟ ਹੀ ਦੇਖਣ ਨੂੰ ਮਿਲਦਾ ਹੈ। ਦੋਵੇਂ ਇਕੱਠੇ ਖੂਬਸੂਰਤ ਲੱਗ ਰਹੇ ਹਨ। ਇਸ ਦੇ ਨਾਲ ਹੀ ਕੰਗਨਾ ਨੇ ਸਿਧਾਰਥ ਅਤੇ ਕਿਆਰਾ ਨੂੰ ਵੀ ਟੈਗ ਕੀਤਾ ਹੈ। ਕੰਗਨਾ ਦੀ ਇਹ ਇੰਸਟਾ ਸਟੋਰੀ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਣ ਲੱਗੀ ਹੈ ਅਤੇ ਲੋਕ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। ਸਿਧਾਰਥ ਅਤੇ ਕਿਆਰਾ ਦੇ ਵਿਆਹ ਦੇ ਪ੍ਰੀ-ਫੰਕਸ਼ਨ 5 ਤੋਂ ਸ਼ੁਰੂ ਹੋਣ ਜਾ ਰਹੇ ਹਨ। ਦੋਵਾਂ ਦੇ ਵਿਆਹ ‘ਚ ਪਰਿਵਾਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਣਗੇ। ਦੂਜੇ ਪਾਸੇ ਖਬਰਾਂ ਮੁਤਾਬਕ ਯਾਸੀਨ ਜੋ ਕਿ ਸ਼ਾਹਰੁਖ ਖਾਨ ਦਾ ਬਾਡੀਗਾਰਡ ਸੀ, ਦੋਵਾਂ ਦੇ ਵਿਆਹ ਲਈ ਸੁਰੱਖਿਆ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਭਾਲੇਗਾ। ਦੱਸਿਆ ਜਾ ਰਿਹਾ ਹੈ ਕਿ ਕਿਆਰਾ ਅਡਵਾਨੀ ਦੇ ‘ਆਰਸੀ 15’ ਦੇ ਕੋ-ਸਟਾਰ ਰਾਮ ਚਰਨ ਵੀ ਵਿਆਹ ‘ਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਸ਼ਾਹਿਦ ਕਪੂਰ ਅਤੇ ਮੀਰਾ ਰਾਜਪੂਤ ਦੇ ਵੀ ਵਿਆਹ ‘ਚ ਆਉਣ ਦੀ ਖਬਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...