September 13, 2026, 10:49 pm
----------- Advertisement -----------
HomeNewsLatest Newsਸੂਬੇ ਦੇ 17 ਜ਼ਿਲ੍ਹਿਆਂ 'ਚ ਸਥਾਪਤ ਡਾ. ਬੀ.ਆਰ ਅੰਬੇਦਕਰ ਭਵਨਾਂ ਦੀ ਮੁਰੰਮਤ...

ਸੂਬੇ ਦੇ 17 ਜ਼ਿਲ੍ਹਿਆਂ ‘ਚ ਸਥਾਪਤ ਡਾ. ਬੀ.ਆਰ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2.91 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 4 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ 2.91 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ। ਕੈਬਨਿਟ ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...