November 17, 2026, 2:09 pm
----------- Advertisement -----------
HomeNewsBreaking Newsਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ -...

ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ – ਐਡਵੋਕੇਟ ਧਾਮੀ

Published on

----------- Advertisement -----------

-ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 4 ਫ਼ਰਵਰੀ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਦੱਸਣਯੋਗ ਹੈ ਕਿ ਘੱਟਗਿਣਤੀ ਭਾਈਚਾਰਿਆਂ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਮੌਲਾਨਾ ਅਜ਼ਾਦ ਨੈਸ਼ਨਲ ਫੈਲੋਸ਼ਿਪ ਅਤੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਤਹਿਤ ਵਜੀਫੇ ਦਿੱਤੇ ਜਾਂਦੇ ਸਨ, ਜਿਸ ਨੂੰ ਪਿਛਲੇ ਸਾਲ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਰਕਾਰ ਪਾਸੋਂ ਮੁੜ ਨਜ਼ਰਸਾਨੀ ਮੰਗੀ ਹੈ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪਾਸੋਂ ਇਸ ਨੂੰ ਲੈ ਕੇ ਦਖ਼ਲ ਦੀ ਮੰਗ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਦੇਸ਼ ਅੰਦਰ ਲੰਮੇ ਸਮੇਂ ਤੋਂ ਚੱਲ ਰਹੀ ਇਸ ਸਕੀਮ ਦੇ ਬੰਦ ਹੋਣ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀ ਪ੍ਰਭਾਵਿਤ ਹੋਣਗੇ। ਘੱਟਗਿਣਤੀ ਕੌਮਾਂ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀਆਂ ਨੂੰ ਖੋਜ ਕਾਰਜਾਂ ਅਤੇ ਪੜ੍ਹਾਈ ਲਈ ਇਸ ਫੈਲੋਸ਼ਿਪ ਤੋਂ ਵਾਂਝਿਆਂ ਕਰਨਾ ਬੇਹੱਦ ਮੰਦਭਾਗਾ ਹੈ। ਦੇਸ਼ ਦੀ ਤਰੱਕੀ ਲਈ ਅਜਿਹੀਆਂ ਯੋਜਨਾਵਾਂ ਬੇਹੱਦ ਕਾਰਗਰ ਸਾਬਤ ਹੁੰਦੀਆਂ ਹਨ, ਪਰੰਤੂ ਸਰਕਾਰ ਵੱਲੋਂ ਜਾਣਬੁਝ ਕੇ ਘੱਟਗਿਣਤੀਆਂ ਨੂੰ ਨਜ਼ਰਅੰਦਾਜ਼ ਕਰਨਾ ਦੇਸ਼ ਹਿੱਤ ਵਿਚ ਨਹੀਂ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਕਾਰਜਸ਼ੈਲੀ ਘੱਟਗਿਣਤੀਆਂ ਪ੍ਰਤੀ ਅਜਿਹੀ ਹੀ ਰਹੀ ਤਾਂ ਉਨ੍ਹਾਂ ਅੰਦਰ ਸਰਕਾਰ ਪ੍ਰਤੀ ਉਦਾਸਨੀਤਾ ਅਤੇ ਬੇਵਿਸਵਾਸ਼ੀ ਪੈਦਾ ਹੋਣੀ ਯਕੀਨੀ ਹੈ। ਇਸ ਲਈ ਸਰਕਾਰ ਨੂੰ ਘੱਟਗਿਣਤੀਆਂ ਨਾਲ ਸਬੰਧਤ ਮਸਲਿਆਂ ’ਤੇ ਖੁਲ੍ਹਦਿਲੀ ਨਾਲ ਵਿਚਾਰ ਕਰਨੀ ਚਾਹੀਦੀ ਹੈ, ਤਾਂ ਜੋ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ। ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਬੰਦ ਹੋਈ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਵਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...