November 22, 2026, 7:01 pm
----------- Advertisement -----------
HomeNewsBreaking Newsਸੜਕ ਹਾਦਸੇ ਨੇ ਖੋਹ ਲਏ ਦੋ ਪਰਿਵਾਰਾਂ ਦੇ ਇਕਲੌਤੇ ਨੌਜਵਾਨ ਪੁੱਤ, ਤਿੰਨ...

ਸੜਕ ਹਾਦਸੇ ਨੇ ਖੋਹ ਲਏ ਦੋ ਪਰਿਵਾਰਾਂ ਦੇ ਇਕਲੌਤੇ ਨੌਜਵਾਨ ਪੁੱਤ, ਤਿੰਨ ਹੋਰ ਗੰਭੀਰ ਜ਼ਖਮੀ

Published on

----------- Advertisement -----------

ਗੁਰਦਾਸਪੁਰ, 5 ਫਰਵਰੀ 2023 – ਕਲਾਨੌਰ ਨੇੜੇ ਇੱਕ ਕਾਰ ਦੇ ਸੰਤੁਲਨ ਵਿਗੜ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਅਤੇ ਸੂਚਨਾ ਮਿਲਦੇ ਹੀ ਥਾਣਾ ਵਡਾਲਾ ਬਾਂਗਰ ਦੇ ਇੰਚਾਰਜ ਏ.ਐੱਸ.ਆਈ ਰਣਬੀਰ ਸਿੰਘ ਪੁਲਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ ‘ਤੇ ਪਹੁੰਚੇ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ 5 ਨੌਜਵਾਨ ਇੱਕ ਕਾਰ ਵਿੱਚ ਸਵਾਰ ਹੋ ਕੇ ਕਲਾਨੌਰ ਸਾਈਡ ਵੱਲ ਜਾ ਰਹੇ ਸਨ ਕਿ ਜਦੋਂ ਉਹ ਕਲਾਨੌਰ-ਬਟਾਲਾ ਰੋਡ ’ਤੇ ਪਿੰਡ ਕਚਹਿਰੀ ਮੀਆਂ ਸਾਹਿਬ ਨੇੜੇ ਪੁੱਜੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਜਾਣ ਕਾਰਨ ਕਾਰ ਸੜਕ ਕਿਨਾਰੇ ਇੱਕ ਦਰਖਤ ਨਾਲ ਜਾ ਟਕਰਾਈ ਅਤੇ ਖੇਤਾਂ ਵਿੱਚ ਜਾ ਕੇ ਪਲਟ ਗਈ। ਇਸ ਹਾਦਸੇ ਵਿੱਚ ਪਰਮਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਮੈਰੀਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸਾਹਿਲ ਪੁੱਤਰ ਸੁਰਜੀਤ ਵਾਸੀ ਪਿੰਡ ਮੈਰੀਕਲਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਮੌਤ ਹੋ ਗਈ, ਜਦਕਿ ਇਸੇ ਪਿੰਡ ਦੇ ਰਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ, ਦਿਲੇਰ ਸਿੰਘ ਅਤੇ ਮਨਦੀਪ ਸ਼ਰਮਾ ਪੁੱਤਰ ਅਸ਼ੋਕ ਸ਼ਰਮਾ ਪਿੰਡ ਅਬਦਾਲ ਜ਼ਿਲ੍ਹਾ ਅੰਮ੍ਰਿਤਸਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਦੋਵੇਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇਕਲੋਤੇ ਪੁੱਤਰ ਸਨ।

ਉੱਥੇ ਹੀ ਪੁਲੀਸ ਚੌਕੀ ਵਡਾਲਾ ਬਾਂਗਰ ਦੇ ਇੰਚਾਰਜ ਰਣਬੀਰ ਸਿੰਘ ਨੇ ਦੱਸਿਆ ਕਿ ਕਾਨੂੰਨੀ ਕਾਰਵਾਈ ਕਰਦਿਆਂ ਦੋਵੇਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...