ਮਸ਼ਹੂਰ ਸਿੱਪੀ ਸਿੱਧੂ ਕਤਲ ਕੇਸ ਦੀ ਸੁਣਵਾਈ ਹੁਣ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਹੋਵੇਗੀ। ਹੁਣ ਤੱਕ ਇਹ ਕੇਸ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ ਵਿੱਚ ਚੱਲ ਰਿਹਾ ਸੀ। ਇਹ ਕੇਸ ਸ਼ਨੀਵਾਰ ਨੂੰ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸੀਬੀਆਈ ਨੇ ਪਿਛਲੇ ਸਾਲ ਸਿੱਪੀ ਸਿੱਧੂ ਕਤਲ ਕੇਸ ਵਿੱਚ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਿਆਣੀ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਸਬੀਨਾ ਦੀ ਬੇਟੀ ਹੈ।
ਉਸ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਸਿੱਪੀ ਸਿੱਧੂ ਦੀ ਹੱਤਿਆ ਦਾ ਦੋਸ਼ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 9 ਫਰਵਰੀ ਨੂੰ ਹੋਵੇਗੀ। ਦੱਸ ਦਈਏ ਕਿ 20 ਸਤੰਬਰ 2015 ਦੀ ਰਾਤ ਨੂੰ ਸੈਕਟਰ-27 ਦੇ ਪਾਰਕ ਵਿੱਚ ਨੈਸ਼ਨਲ ਸ਼ੂਟਰ ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
----------- Advertisement -----------
ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਚੱਲੇਗਾ ਸਿੱਪੀ ਸਿੱਧੂ ਕ+ਤ+ਲ ਮਾਮਲਾ
Published on
----------- Advertisement -----------
----------- Advertisement -----------












