September 7, 2026, 6:57 pm
----------- Advertisement -----------
HomeNewsEntertainmentਕਪਿਲ ਸ਼ਰਮਾ ਦੇ ਸ਼ੋਅ 'ਚ ਲੱਗੀ ਪੰਜਾਬੀ ਕਲਾਕਾਰਾਂ ਦੀ ਮਹਫਿਲ, ਗਾਇਕ ਨਿੰਜਾ...

ਕਪਿਲ ਸ਼ਰਮਾ ਦੇ ਸ਼ੋਅ ‘ਚ ਲੱਗੀ ਪੰਜਾਬੀ ਕਲਾਕਾਰਾਂ ਦੀ ਮਹਫਿਲ, ਗਾਇਕ ਨਿੰਜਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Published on

----------- Advertisement -----------

ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਵਜ੍ਹਾਂ ਉਨ੍ਹਾਂ ਦਾ ਗੁਰੂ ਰੰਧਾਵਾ ਨਾਲ ਆਉਣ ਵਾਲਾ ਗੀਤ ਅਲੋਨ ਅਤੇ ਕਪਿਲ ਸ਼ਰਮਾ ਸ਼ੋਅ ਹੈ। ਜੇਕਰ ਸ਼ੋਅ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਕਪਿਲ ਸ਼ਰਮਾ ਦੇ ਨਾਲ ਸੈੱਟ ਉੱਪਰ ਪੰਜਾਬੀ ਸਿਤਾਰਿਆਂ ਦੀ ਮਹਫਿਲ ਦੇਖਣ ਨੂੰ ਮਿਲ ਰਹੀ ਹੈ। ਦੱਸ ਦਈਏ ਕਿ ਕਮਾਡੇ ਦੇ ਨਾਲ ਕਪਿਲ ਹੁਣ ਅਦਾਕਾਰੀ ਤੇ ਗਾਇਕੀ ਦੇ ਵਿੱਚ ਵੀ ਆਪਣਾ ਹੁਨਰ ਵਿਖਾਜਾ ਰਹੇ ਹਨ। ਜਿੱਥੇ ਇੱਕ ਪਾਸੇ ਕਪਿਲ ਨੰਦਿਤਾ ਦਾਸ ਦੇ ਨਿਰਦੇਸ਼ਨ ‘ਚ ਬਣੀ ਫ਼ਿਲਮ ‘Zwigato’ ਵਿੱਚ ਨਜ਼ਰ ਆਉਣ ਵਾਲੇ ਹਨ, ਉੱਥੇ ਹੀ ਦੂਜੇ ਪਾਸੇ ਕਪਿਲ ਸ਼ਰਮਾ ਜਲਦ ਹੀ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਨਾਲ ਆਉਣ ਵਾਲੇ ਨਵੇਂ ਗੀਤ ‘Alone’ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਜੇਕਰ ਸ਼ੋਅ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਕਪਿਲ ਸ਼ਰਮਾ ਦੇ ਨਾਲ ਸੈੱਟ ਉੱਪਰ ਪੰਜਾਬੀ ਸਿਤਾਰਿਆਂ ਦੀ ਮਹਫਿਲ ਦੇਖਣ ਨੂੰ ਮਿਲ ਰਹੀ ਹੈ। ਦੱਸ ਦਈਏ ਕਿ ਅਜਿਹਾ ਪਹਿਲੀ ਵਾਰ ਹੈ ਜਦੋਂ ਕਪਿਲ ਦੇ ਸ਼ੋਅ ਵਿੱਚ ਲਗਾਤਾਰ ਇੱਕ ਤੋਂ ਬਾਅਦ ਇੱਕ ਪੰਜਾਬੀ ਕਲਾਕਾਰ ਦਿਖਾਈ ਦੇ ਰਹੇ ਹਨ।

ਸਤਿੰਦਰ ਸਰਤਾਜ, ਨੀਰੂ ਬਾਜਵਾ, ਗੁਰਦਾਸ ਮਾਨ ਤੋਂ ਬਾਅਦ ਹੁਣ ਸ਼ੋਅ ਵਿੱਚ ਬਿਨੂੰ ਢਿੱਲੋਂ ਅਤੇ ਪੰਜਾਬੀ ਗਾਇਕ ਨਿੰਜਾ ਪਹੁੰਚੇ ਹਨ। ਸ਼ੋਅ ਦੇ ਸੈੱਟ ਤੋਂ ਇਨ੍ਹਾਂ ਕਲਾਕਾਰਾਂ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪੰਜਾਬੀ ਗਾਇਕ ਨਿੰਜਾ ਵੱਲੋਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਦੇ ਕੈਪਸ਼ਨ ‘ਚ ਗਾਇਕ ਨਿੰਜਾ ਨੇ ‘TKSS 💥’ ਲਿਖਿਆ। ਦੱਸ ਦੇਈਏ ਕਿ ਇਸ ਦੌਰਾਨ ਸੋਨੂੰ ਸੂਦ, ਸੋਹੇਲ ਖ਼ਾਨ ਵੀ ਸੈੱਟ ਤੇ ਨਜ਼ਰ ਆਏ। ਸਾਰੇ ਕਲਾਕਾਰਾਂ ਨੇ ਸੈੱਟ ਉੱਪਰ ਖੂਬ ਮਸਤੀ ਕੀਤੀ। ਗਾਇਕ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਕਪਿਲ ਵੀਰ ਤੁਸੀਂ ਪੰਜਾਬ ਤੋ ਹੋ ਤੇ ਪੰਜਾਬ ਤੇ ਕਲਾਕਾਰਾਂ ਨੂੰ ਪੂਰੀ ਇੱਜਤ ਤੇ ਸਨਮਾਨ ਦਿੰਦੇ ਓ..ਇਹ ਬਹੁਤ ਮਾਣ ਵਾਲੀ ਗੱਲ ਹੈ … ਗੋਡ ਬਲੈਸ ਯੂ…।’ ਵਰਕਫਰੰਟ ਦੀ ਗੱਲ ਕਰਿਏ ਤਾਂ ਗਾਇਕ ਨਿੰਜਾ ਆਪਣੇ ਗੀਤਾਂ ਅਤੇ ਕਾਮੇਡੀ ਕਲਾਕਾਰ ਬਿਨੂੰ ਢਿੱਲੋਂ ਆਪਣੀ ਅਦਾਕਾਰੀ ਨਾਲ ਪੰਜਾਬੀਆਂ ਦਾ ਮਨ ਮੋਹ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...