September 8, 2026, 4:12 am
----------- Advertisement -----------
HomeNewsEntertainmentਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਅੱਜ ਮਨਾ...

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਅੱਜ ਮਨਾ ਰਹੇ ਹਨ ਆਪਣਾ 37ਵਾਂ ਜਨਮਦਿਨ

Published on

----------- Advertisement -----------

ਬੀ ਪਰਾਕ ਜੋ ਕਿਸੇ ਪਹਿਚਾਣ ਦੇ ਮੁਹਤਾਜ਼ ਨਹੀਂ ਹਨ। ਉਨ੍ਹਾਂ ਦਾ ਸਿੱਕਾ ਪੰਜਾਬੀ ਮਿਊਜ਼ਿਕ ਇੰਡਸਟਰੀ ਹੀ ਨਹੀਂ, ਬਲਕਿ ਹੁਣ ਬਾਲੀਵੁੱਡ ‘ਚ ਵੀ ਚੱਲ ਰਿਹਾ ਹੈ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ‘ਚ ਵੀ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ। ਮਨ ਭਰਿਆ, ਤੇਰੀ ਮਿੱਟੀ, ਪਛਤਾਉਗੇ, ਫਿਲਹਾਲ ਵਰਗੇ ਸੁਪਰ ਹਿੱਟ ਗੀਤ ਦੇਣ ਵਾਲੇ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ/ਗਾਇਕ ਬੀ ਪਰਾਕ ਅੱਜ ਆਪਣਾ ਬਰਥਡੇਅ ਸੈਲੀਬ੍ਰੇਟ ਕਰ ਰਹੇ ਨੇ ਸੋਸ਼ਲ ਮੀਡੀਆ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਪੋਸਟਾਂ ਪਾ ਕੇ ਬੀ ਪਰਾਕ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਬੀ ਪਰਾਕ ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਨੇ। ਉਨ੍ਹਾਂ ਨੇ ਪੰਜਾਬੀ ਸੰਗੀਤ ਨੂੰ ਕਈ ਸ਼ਾਨਦਾਰ ਗੀਤ ਦਿੱਤੇ ਨੇ।

ਦੱਸ ਦਈਏ ਬਾਲੀਵੁੱਡ ਸਿੰਗਰ ਤੇ ਸੰਗੀਤ ਨਿਰਦੇਸ਼ਕ ਬੀ ਪਰਾਕ ਉਰਫ਼ ਪ੍ਰਤੀਕ ਬੱਚਨ ਨੂੰ ‘ਕੇਸਰੀ’ ਫ਼ਿਲਮ ਦੇ ਗੀਤ ‘ਤੇਰੀ ਮਿੱਟੀ’ ਲਈ ਰਾਸ਼ਟਰੀ ਅਵਾਰਡ ਮਿਲਿਆ ਚੁੱਕਿਆ ਹੈ। ਉਨ੍ਹਾਂ ਨੇ ਕਈ ਗੀਤ ਗਾਏ ਨੇ ਤੇ ਕਈ ਗੀਤਾਂ ਨੂੰ ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਏ ਨੇ। ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਉੱਤੇ ਰਾਜ ਕਰਨ ਵਾਲੇ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਬੀ-ਪਰਾਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਹੀ ਆਪਣੀ ਪਤਨੀ ਮੀਰਾ ਤੇ ਬੇਟੇ ਦੇ ਨਾਲ ਕਿਊਟ ਤਸਵੀਰਾ ਸ਼ੇਅਰ ਕਰਦੇ ਰਹਿੰਦੇ ਹਨ। ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਬਾਲੀਵੁੱਡ ਚ ਵੀ ਕਮਾਲ ਦਾ ਕੰਮ ਕਰ ਰਹੇ ਨੇ। ਬੀ ਪਰਾਕ ਹਰ ਤਰ੍ਹਾਂ ਦੇ ਗੀਤ ਨਾਲ ਪ੍ਰਸ਼ੰਸ਼ਕਾਂ ਨੂੰ ਆਪਣਾ ਦੀਵਾਨਾ ਬਣਾਉਦੇ ਆ ਰਹੇ ਹਨ। ਉਨ੍ਹਾਂ ਦੇ ਸਾਰਿਆ ਗਾਣਿਆ ਨੇ ਲੋਕਾ ਦਾ ਧਿਆਨ ਆਪਣੇ ਵੱਲ ਖਿਚਿਆ ਹੈ। ਬੀ ਪਾਰਕ ਦਾ ਸੁਪਨਾ ਸਿੰਗਰ ਬਣਨ ਦਾ ਸੀ ਪਰ ਘਰਦਿਆਂ ਨੇ ਮਿਊਜ਼ਿਕ ਡਾਇਰੈਕਟਿੰਗ ਦੀ ਫੀਲਡ ਵੱਲ ਪਾ ਦਿੱਤਾ। ਪਰ ਬੀ ਪਰਾਕ ਨੇ ਆਪਣੀ ਮਿਹਨਤ ਤੇ ਲਗਨ ਦੇ ਨਾਲ ਆਪਣੇ ਘਰਦਿਆਂ ਦੀ ਖੁਵਾਹਿਸ਼ ਨੂੰ ਪੂਰਾ ਕੀਤਾ। ਬੀ ਪਰਾਕ ਜਿਹਨਾਂ ਦੀ ਪੂਰੀ ਦੁਨੀਆ ਫੈਨਜ਼ ਹੈ ਪਰ ਉਹ ਖੁਦ ਜੈਜੀ ਬੀ ਦੇ ਬਹੁਤ ਵੱਡੇ ਫੈਨ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...