August 8, 2026, 4:48 pm
----------- Advertisement -----------
HomePunjabbusinessਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਆਈ ਜ਼ਬਰਦਸਤ ਤੇਜ਼ੀ, 13 ਦਿਨਾਂ ਬਾਅਦ 15%...

ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਆਈ ਜ਼ਬਰਦਸਤ ਤੇਜ਼ੀ, 13 ਦਿਨਾਂ ਬਾਅਦ 15% ਵਧੇ

Published on

----------- Advertisement -----------

ਅਡਾਨੀ ਸਮੂਹ ਦੇ ਸ਼ੇਅਰਾਂ ‘ਚ ਮੰਗਲਵਾਰ ਨੂੰ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। 13 ਦਿਨਾਂ ਬਾਅਦ ਅਡਾਨੀ ਇੰਟਰਪ੍ਰਾਈਜਿਜ਼ ਦੇ ਸ਼ੇਅਰਾਂ ‘ਚ 15 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ। ਸਵੇਰੇ 11.30 ਵਜੇ ਇਹ 223.50 ਰੁਪਏ ਵਧ ਕੇ 1,796.95 ਰੁਪਏ ‘ਤੇ ਪਹੁੰਚ ਗਿਆ। ਅਡਾਨੀ ਪੋਰਟ ਵੀ 8% ਵਧਿਆ ਹੈ। ਇਸ ਦੇ ਨਾਲ ਹੀ ਅਡਾਨੀ ਟ੍ਰਾਂਸਮਿਸ਼ਨ ਅਤੇ ਅਡਾਨੀ ਵਿਲਮਰ ਲਗਭਗ 5% ਵੱਧ ਹਨ। ਅਡਾਨੀ ਗ੍ਰੀਨ 2 ਫੀਸਦੀ ਚੜ੍ਹਿਆ ਹੈ। ਇਸ ਦੇ ਨਾਲ ਹੀ ਅਡਾਨੀ ਗਰੁੱਪ ਦੀ ਸੀਮੇਂਟ ਕੰਪਨੀ ਏ.ਸੀ.ਸੀ., ਅੰਬੂਜਾ ਸੀਮੈਂਟ ‘ਚ ਕਰੀਬ 3 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਅਡਾਨੀ ਟੋਟਲ ਗੈਸ 5% ਅਤੇ ਅਡਾਨੀ ਪਾਵਰ ਲਗਭਗ 0.5% ਹੇਠਾਂ ਕਾਰੋਬਾਰ ਕਰ ਰਿਹਾ ਹੈ।
ਦੱਸ ਦਈਏ ਕਿ ਅਡਾਨੀ ਸਮੂਹ ਦੇ ਪ੍ਰਮੋਟਰਾਂ ਨੇ ਸੋਮਵਾਰ ਨੂੰ ਸਮੇਂ ਤੋਂ 19 ਮਹੀਨੇ ਪਹਿਲਾਂ 1.1 ਬਿਲੀਅਨ ਡਾਲਰ (ਲਗਭਗ 9,000 ਕਰੋੜ ਰੁਪਏ) ਦਾ ਕਰਜ਼ਾ ਵਾਪਸ ਕਰ ਦਿੱਤਾ। ਇਸ ਦਾ ਅਸਰ ਅੱਜ ਅਡਾਨੀ ਗਰੁੱਪ ਦੇ ਸ਼ੇਅਰਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਅਡਾਨੀ ਗਰੁੱਪ ਨੂੰ ਲੈ ਕੇ ਸੰਸਦ ‘ਚ ਅੱਜ ਫਿਰ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਅਡਾਨੀ ਮਾਮਲੇ ‘ਤੇ ਚਰਚਾ ਦੀ ਮੰਗ ਕੀਤੀ। ਸਪੀਕਰ ਨੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਮੰਨੇ। ਇਸ ਤੋਂ ਬਾਅਦ ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...